Congress: ਲੋਕ ਸਭਾ ਚੋਣਾਂ ਤੋਂ ਪਹਿਲਾਂ ਬਾਗੀ ਆਗੂਆਂ ਦੇ ਪਰ ਕਤਰਨ ਦੀ ਤਿਆਰੀ, ਪਰ ਸਿੱਧੂ ਤੇ ਧਾਰੀ ਚੁੱਪ, ਜਾਣੋ ਕਿਓਂ

ਕਾਂਗਰਸ ਪਾਰਟੀ ਵਲੋਂ ਬਾਗੀ ਆਗੂਆਂ ਤੇ ਜਲਦ ਹੀ ਸਖ਼ਤ ਐਕਸ਼ਨ ਲਿਆ ਜਾ ਸਕਦਾ ਹੈ। ਪਾਰਟੀ ਅਜਿਹੇ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗ ਰਹੀ ਹੈ, ਜੋ ਪਾਰਟੀ ਲਾਈਨ ਤੋਂ ਟੁੱਟ ਕੇ ਪ੍ਰੋਗਰਾਮ ਕਰ ਰਹੇ ਹਨ। ਜੇਕਰ ਇਹ ਆਗੂ ਜਵਾਬ ਨਹੀਂ ਦਿੰਦੇ ਤਾਂ ਫਿਰ ਵੀ ਇਨ੍ਹਾਂ ਖ਼ਿਲਾਫ਼ ਕਾਰਵਾਈ ਤੈਅ ਹੈ।

Share:

Punjab Congress Notice Issue: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀ ਸ਼ੁਰੂ ਕਰਨ ਤੋਂ ਪਹਿਲਾਂ ਕਾਂਗਰਸ ਸਖਤੀ ਕਰਨ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਕਾਂਗਰਸ ਪਾਰਟੀ ਵਲੋਂ ਬਾਗੀ ਆਗੂਆਂ ਤੇ ਜਲਦ ਹੀ ਸਖ਼ਤ ਐਕਸ਼ਨ ਲਿਆ ਜਾ ਸਕਦਾ ਹੈ। ਪਾਰਟੀ ਅਜਿਹੇ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗ ਰਹੀ ਹੈ, ਜੋ ਪਾਰਟੀ ਲਾਈਨ ਤੋਂ ਟੁੱਟ ਕੇ ਪ੍ਰੋਗਰਾਮ ਕਰ ਰਹੇ ਹਨ। ਜੇਕਰ ਇਹ ਆਗੂ ਜਵਾਬ ਨਹੀਂ ਦਿੰਦੇ ਤਾਂ ਫਿਰ ਵੀ ਇਨ੍ਹਾਂ ਖ਼ਿਲਾਫ਼ ਕਾਰਵਾਈ ਤੈਅ ਹੈ। ਪਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਤੇ ਕੀ ਐਕਸ਼ਨ ਲਿਆ ਜਾਵੇਗਾ, ਅਜੇ ਤੱਕ ਵੀ ਕੁਝ ਸਾਫ਼ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਸਿੱਧੂ ਤੇ ਕਾਰਵਾਈ ਕਰਨ ਤੋਂ ਡਰ ਰਹੀ ਹੈ। ਮਾਹਿਰਾਂ ਅਨੁਸਾਰ ਅਜਿਹਾ ਇਸ ਲਈ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਾਰਟੀ ਵਰਕਰਾਂ ਵਿੱਚ ਵਿਸ਼ਵਾਸ ਬਣਿਆ ਰਹੇ। ਨਾਲ ਹੀ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। 

ਪਾਰਟੀ ਇੰਚਾਰਜ ਦੇ ਪਹਿਲੇ ਜਨਤਕ ਪ੍ਰੋਗਰਾਮ ਨਜ਼ਰ ਨਹੀਂ ਆਏ ਕਈ ਆਗੂ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਕਾਂਗਰਸ ਵੱਲੋਂ 16 ਜਨਵਰੀ ਨੂੰ ਵਿਧਾਨ ਸਭਾ ਹਲਕਾ ਖਰੜ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਪਾਰਟੀ ਇੰਚਾਰਜ ਦਾ ਇਹ ਪਹਿਲਾ ਜਨਤਕ ਪ੍ਰੋਗਰਾਮ ਸੀ। ਉਥੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੌਜੂਦ ਸਨ, ਪਰ ਜ਼ਿਲ੍ਹੇ ਦੇ ਕਈ ਸੀਨੀਅਰ ਆਗੂ ਗਾਇਬ ਸਨ। ਇਸ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜਿਨ੍ਹਾਂ ਕੋਲ ਹਲਕੇ ਦੀ ਸਿੱਧੀ ਕਮਾਂਡ ਹੈ। ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾ ਰਿਹਾ ਸੀ। ਕੁਝ ਆਗੂਆਂ ਨੇ ਇਹ ਮੁੱਦਾ ਸਟੇਜ ’ਤੇ ਵੀ ਉਠਾਇਆ। ਸੂਤਰਾਂ ਦੀ ਮੰਨੀਏ ਤਾਂ ਇਸ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਖਰੜ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਇੱਕ ਆਗੂ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਜਾਰੀ ਨੋਟਿਸ 'ਚ ਉਨ੍ਹਾਂ 'ਤੇ ਪਾਰਟੀ ਅਨੁਸ਼ਾਸਨ ਤੋੜਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚੋਂ ਅਜਿਹੇ ਆਗੂਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਪਟਿਆਲਾ ਦੇ ਆਗੂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਮੋਗਾ ਰੈਲੀ 21 ਜਨਵਰੀ ਨੂੰ ਹੋਵੇਗੀ, ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਸਿੱਧੂ

ਹਾਲਾਂਕਿ ਨਵਜੋਤ ਸਿੰਘ ਸਿੱਧੂ ਦੀਆਂ ਵੱਖਰੀਆਂ ਰੈਲੀਆਂ ਬਾਰੇ ਪਾਰਟੀ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਧੂ ਖਿਲਾਫ ਉਨ੍ਹਾਂ ਦੀ ਮੋਗਾ ਰੈਲੀ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਦੀ ਮੋਗਾ ਰੈਲੀ 21 ਜਨਵਰੀ ਨੂੰ ਹੈ। ਅਜਿਹੇ 'ਚ ਇਸ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਸਿੱਧੂ ਹਾਈਕਮਾਂਡ ਨਾਲ ਵੀ ਸਿੱਧੇ ਸੰਪਰਕ ਵਿੱਚ ਹਨ। 

ਆਖਿਰ ਕਿਉਂ ਲੈ ਰਹੀ ਪਾਰਟੀ ਐਕਸ਼ਨ?

ਕਾਂਗਰਸ ਇਸ ਮਹੀਨੇ ਪੰਜਾਬ ਵਿੱਚ ਯਾਤਰਾ ਕੱਢਣ ਜਾ ਰਹੀ ਹੈ। ਇਹ ਯਾਤਰਾ ਰੋਜ਼ਾਨਾ ਦੋ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਇਸ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਮੈਂਬਰ ਹਾਜ਼ਰ ਹੋਣ ਜਾ ਰਹੇ ਹਨ। ਅਜਿਹੇ 'ਚ ਜੇਕਰ ਸੀਨੀਅਰ ਨੇਤਾ ਉਸ ਸਮੇਂ ਗਾਇਬ ਰਹਿੰਦੇ ਹਨ ਤਾਂ ਪਾਰਟੀ ਵਰਕਰਾਂ 'ਚ ਗਲਤ ਸੰਦੇਸ਼ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਇਹ ਫੈਸਲਾ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਲੈ ਰਹੀ ਹੈ ਕਿ ਲੋਕ ਸਭਾ ਚੋਣਾਂ ਵੀ ਇਸੇ ਸਾਲ ਹੋਣੀਆਂ ਹਨ। ਪਾਰਟੀ ਚੋਣਾਂ ਤੋਂ ਪਹਿਲਾਂ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਨਾ ਚਾਹੁੰਦੀ ਹੈ। ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਹਿਲੇ ਦਿਨ ਤੋਂ ਕਹਿ ਰਹੇ ਹਨ ਕਿ ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਛੱਡ ਚੁੱਕੇ ਲੋਕਾਂ ਦੀ ਘਰ ਵਾਪਸੀ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ