ਪੰਜਾਬ 'ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਦਿੱਗਜ਼ ਆਗੂ ਨੂੰ ਅਹੁਦਿਆਂ ਤੋਂ ਹਟਾਇਆ 

ਇੱਕ ਪਾਸੇ ਪੰਜਾਬ ਅੰਦਰ ਲੁਧਿਆਣਾ ਜ਼ਿਮਨੀ ਚੋਣਾਂ ਨੂੰ ਲੈਕੇ ਕਾਂਗਰਸ ਮਜ਼ਬੂਤੀ ਦੇ ਦਾਅਵੇ ਕਰ ਰਹੀ ਹੈ ਤੇ ਲੀਡਰਸ਼ਿਪ ਨੂੰ ਇਕੱਠਾ ਕਰਨ 'ਤੇ ਜ਼ੋਰ ਦੇ ਰਹੀ ਹੈ ਤੇ ਦੂਜੇ ਪਾਸੇ ਕਾਂਗਰਸ ਨੇ ਆਪਣੇ ਵੱਡੇ ਆਗੂ ਖਿਲਾਫ ਐਕਸ਼ਨ ਲਿਆ ਹੈ। 

Courtesy: file photo

Share:

ਪੰਜਾਬ ਵਿੱਚ ਕਾਂਗਰਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਲ ਇੰਡੀਆ ਕਾਂਗਰਸ ਨੇ ਆਲੋਕ ਸ਼ਰਮਾ ਨੂੰ ਏਆਈਸੀਸੀ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਜਨਰਲ ਸਕੱਤਰ ਵਜੋਂ ਤੁਰੰਤ ਪ੍ਰਭਾਵ ਨਾਲ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਆਲੋਕ ਏਆਈਸੀਸੀ ਮੀਡੀਆ ਪੈਨਲਿਸਟ ਵਜੋਂ ਆਪਣਾ ਕੰਮ ਜਾਰੀ ਰੱਖਣਗੇ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕਰਕੇ ਆਲੋਕ ਸ਼ਰਮਾ ਨੂੰ ਏਆਈਸੀਸੀ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ।

 

photo
photo ਕਾਂਗਰਸ ਵੱਲੋਂ ਜਾਰੀ ਕੀਤਾ ਗਿਆ ਪੱਤਰ

ਹਾਲੇ ਕਾਰਨ ਨਹੀਂ ਆਏ ਸਾਮਣੇ

ਇੱਕ ਪਾਸੇ ਪੰਜਾਬ ਅੰਦਰ ਲੁਧਿਆਣਾ ਜ਼ਿਮਨੀ ਚੋਣਾਂ ਨੂੰ ਲੈਕੇ ਕਾਂਗਰਸ ਮਜ਼ਬੂਤੀ ਦੇ ਦਾਅਵੇ ਕਰ ਰਹੀ ਹੈ ਤੇ ਲੀਡਰਸ਼ਿਪ ਨੂੰ ਇਕੱਠਾ ਕਰਨ 'ਤੇ ਜ਼ੋਰ ਦੇ ਰਹੀ ਹੈ ਤੇ ਦੂਜੇ ਪਾਸੇ ਕਾਂਗਰਸ ਨੇ ਆਪਣੇ ਵੱਡੇ ਆਗੂ ਖਿਲਾਫ ਐਕਸ਼ਨ ਲਿਆ ਹੈ। ਆਲੋਕ ਸ਼ਰਮਾ ਨੂੰ ਹਾਲੇ ਥੋੜ੍ਹਾ ਸਮਾਂ ਪਹਿਲਾਂ ਹੀ ਪੰਜਾਬ ਅੰਦਰ ਸ਼ਹਿ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਹੁਣ ਉਹਨਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ। 

ਇਹ ਵੀ ਪੜ੍ਹੋ