ਨਵਜੋਤ ਸਿੱਧੂ ਦੀ ਬਠਿੰਡਾ ਰੈਲੀ ਨੂੰ ਲੈ ਕੇ ਕਾਂਗਰਸ ਦੀ ਉਲਝੀ ਆਪਸੀ ਤਾਣੀ,ਆਪਣੇ ਹੀ ਕਰਨ ਲੱਗੇ ਵਿਰੋਧ

ਨਵਜੋਤ ਸਿੱਧੂ ਦੇ ਹਮਾਇਤੀ ਹਰਬਿੰਦਰ ਲਾਡੀ ਹਲਕਾ ਇੰਚਾਰਜ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ ਜਦਕਿ ਕਾਂਗਰਸ ਦੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਨਾ ਆਉਣ ਲਈ ਕਹਿ ਰਹੇ ਹਨ।

Share:

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿੱਚ ਐਤਵਾਰ ਨੂੰ ਹੋਣ ਵਾਲੀ ਨਵਜੋਤ ਸਿੱਧੂ ਦੀ ਰੈਲੀ ਨੂੰ ਲੈ ਕੇ ਕਾਂਗਰਸ ਵਿੱਚ ਆਪਸੀ ਤਾਣੀ ਉਲਝੀ ਹੋਈ ਹੈ। ਨਵਜੋਤ ਸਿੱਧੂ ਦੇ ਹਮਾਇਤੀ ਹਰਬਿੰਦਰ ਲਾਡੀ ਹਲਕਾ ਇੰਚਾਰਜ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਜਦਕਿ ਦੂਜੇ ਪਾਸੇ ਕਾਂਗਰਸ ਦੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਨਾ ਆਉਣ ਲਈ ਕਹਿ ਰਹੇ ਹਨ। ਉੱਥੇ ਹੀ ਹੁਣ ਨਵਜੋਤ ਸਿੱਧੂ ਦੇ ਸਮਰਥਕ ਹਰਬਿੰਦਰ ਲਾਡੀ ਨੇ ਆਪਣੀ ਧਿਰ ਦੇ ਕਾਂਗਰਸੀ ਪੰਚਾਂ-ਸਰਪੰਚਾਂ ਕੋਲੋ ਇੱਕ ਪੱਤਰ ਲਿਖ ਕੇ ਸੂਬਾ ਕਾਂਗਰਸ ਇੰਚਾਰਜ ਨੂੰ ਸ਼ਿਕਾਇਤ ਕਰਵਾ ਦਿੱਤੀ ਹੈ।

 

ਕਾਂਗਰਸ ਪਾਰਟੀ ਦੇ ਝੰਡੇ ਹੇਂਠ ਕੀਤੀ ਜਾ ਰਹੀ ਰੈਲੀ

ਕਾਂਗਰਸ ਦੇ ਸੂਬਾ ਇੰਚਾਰਜ ਨੂੰ ਲਿਖੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਇਹ ਸਾਰੇ ਕਾਂਗਰਸੀ ਵਰਕਰਾਂ ਤੇ ਅਧਿਕਾਰੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਗਏ ਸਨ। ਇਸ ਮੁਲਾਕਾਤ ਦੌਰਾਨ ਅਸੀਂ ਇੱਛਾ ਜ਼ਾਹਰ ਕੀਤੀ ਸੀ ਕਿ ਤੁਸੀਂ ਕਰਤਾਰਪੁਰ ਸਾਹਿਬ ਦਾ ਰਸਤਾ ਸ਼ੁਰੂ ਕਰਵਾਇਆ ਸੀ ਇਸ ਲਈ ਸੰਗਤ ਤੁਹਾਡਾ ਧੰਨਵਾਦ ਕਰਨਾ ਚਾਹੁੰਦੀ ਹੈ। ਅਸੀਂ ਉਨ੍ਹਾਂ ਨੂੰ ਪਟਿਆਲਾ ਜਾਂ ਅੰਮ੍ਰਿਤਸਰ ਵਿੱਚ ਸੰਗਤ ਨੂੰ ਮਿਲਣ ਲਈ ਸਮਾਂ ਦੇਣ ਲਈ ਵੀ ਕਿਹਾ ਸੀ, ਇਸ 'ਤੇ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਤੁਸੀਂ ਇੰਨੀ ਠੰਡ ਵਿੱਚ ਕਿੱਥੇ ਆਓਗੇ, ਮੈਂ ਖੁਦ ਤੁਹਾਨੂੰ ਮਿਲਣ ਆਵਾਂਗਾ। ਉਸ ਦੇ ਮੰਨਣ ਤੋਂ ਬਾਅਦ ਹੀ ਅਸੀਂ 7 ਜਨਵਰੀ ਦੀ ਤਰੀਕ ਤੈਅ ਕੀਤੀ ਅਤੇ ਉਨ੍ਹਾਂ ਨੇ ਇਹ ਗੱਲ ਮੰਨ ਲਈ। ਇਹ ਮਿਲਨੀ ਕਾਂਗਰਸੀ ਸਰਪੰਚ ਅਤੇ ਪੰਚ ਕਾਂਗਰਸ ਪਾਰਟੀ ਦੇ ਝੰਡੇ ਹੇਠ ਕਰ ਰਹੇ ਹਨ।

 

ਪੜ੍ਹੋ ਸ਼ਿਕਾਇਤ ਪੱਤਰ ਵਿੱਚ ਕੀ ਲਿਖਿਆ ਗਿਆ

ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸੀ ਵਰਕਰ, ਪੰਚ ਅਤੇ ਸਰਪੰਚ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਜਦਕਿ ਦੂਜੇ ਪਾਸੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵਰਕਰਾਂ ਨੂੰ ਇਸ ਪ੍ਰੋਗਰਾਮ ਵਿੱਚ ਨਾ ਆਉਣ ਲਈ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਦਿਹਾਤੀ ਪ੍ਰਧਾਨ ਜਟਾਣਾ ਕਹਿ ਰਹੇ ਹਨ ਕਿ ਹਲਕਾ ਇੰਚਾਰਜ ਹਰਬਿੰਦਰ ਲਾਡੀ ਨੂੰ ਕਾਫੀ ਸਮਾਂ ਪਹਿਲਾਂ ਕਾਂਗਰਸ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਇਹ ਸਰਾਸਰ ਝੂਠ ਹੈ। ਦਿਹਾਤੀ ਪ੍ਰਧਾਨ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਖੁਸ਼ਬਾਜ਼ ਨੂੰ ਬਾਹਰਲੇ ਜ਼ਿਲ੍ਹੇ ਤੋਂ ਲਿਆ ਕੇ ਬਠਿੰਡਾ ਦਾ ਮੁਖੀ ਬਣਾਉਣ ਤੇ ਵੀ ਇਤਰਾਜ਼ ਪ੍ਰਗਟਾਇਆ। ਉਸ ਨੇ ਦੱਸਿਆ ਕਿ ਉਸ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਸ ਦੇ ਗੈਂਗਸਟਰਾਂ ਅਤੇ ਨਸ਼ੇੜੀਆਂ ਨਾਲ ਸਬੰਧਾਂ ਦੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ। ਉਨ੍ਹਾਂ ਜਟਾਣਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ