ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਸੂਬਾ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ Congress, ਅੱਜ ਕਰੇਗੀ ਪ੍ਰਦਰਸ਼ਨ

ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਰੱਖਿਆ ਗਿਆ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਇਹ ਪ੍ਰਦਰਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ 'ਆਪ' ਅਤੇ ਕਾਂਗਰਸ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਇਕੱਠੇ ਲੜ ਰਹੀਆਂ ਹਨ

ਕਾਂਗਰਸ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਵੱਲੋਂ ਅੱਜ ਅੱਜ ਆਪ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ 'ਆਪ' ਅਤੇ ਕਾਂਗਰਸ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਇਕੱਠੇ ਲੜ ਰਹੀਆਂ ਹਨ। I.N.D.I.A ਗਠਜੋੜ ''ਆਪ' ਅਤੇ ਕਾਂਗਰਸ ਵੀ ਇਕੱਠੇ ਹਨ ਪਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਸ਼ ਮਾਮਲੇ ਵਿੱਚ ਸਥਿਤੀ ਥੋੜ੍ਹੀ ਵੱਖਰੀ ਹੈ।

 

ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਿੱਚ ਵਾਧਾ- ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਰਨਤਾਰਨ ਵਿੱਚ ਸੋਨੂੰ ਚੀਮਾ ਦਾ ਕਤਲ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਹਾਲਾਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ।

 

ਇਸ ਜਗ੍ਹਾ ਤੇ ਦਿੱਤਾ ਜਾਵੇਗਾ ਧਰਨਾ

ਕੁਰਾਲੀ ਦੇ ਪਡਿਆਲਾ ਵਿੱਚ ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਪ੍ਰਦਰਸ਼ਨ ਦੀ ਜਗ੍ਹਾ ਇਸ ਤਰ੍ਹਾਂ ਚੁਣੀ ਗਈ ਹੈ ਕਿ ਹਰ ਕੋਈ ਆਸਾਨੀ ਨਾਲ ਉੱਥੇ ਪਹੁੰਚ ਸਕੇ। ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਿੰਡ ਵੀ ਧਰਨੇ ਵਾਲੀ ਥਾਂ ਦੇ ਬਿਲਕੁਲ ਨੇੜੇ ਸਥਿਤ ਹੈ। ਜਦੋਂਕਿ ਰੋਪੜ, ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵੀ ਥੋੜ੍ਹੀ ਦੂਰੀ ’ਤੇ ਸਥਿਤ ਹਨ। ਪ੍ਰਦਰਸ਼ਨ ਦੀ ਸਫਲਤਾ ਮੌਸਮ 'ਤੇ ਨਿਰਭਰ ਕਰਦੀ ਹੈ। ਕਿਉਂਕਿ ਇਲਾਕੇ ਵਿੱਚ ਅਜੇ ਵੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ