Shubkaran ਦੀ ਮੌਤ ਦੇ ਮਾਮਲਾ ਨੂੰ ਲੈਕੇ Congress ਅੱਜ ਸੰਗਰੂਰ 'ਚ ਕਰੇਗੀ ਪ੍ਰਦਰਸ਼ਨ

ਪੰਜਾਬ ਕਾਂਗਰਸ ਪਹਿਲੇ ਦਿਨ ਤੋਂ ਹੀ ਹਰਿਆਣਾ ਸਰਹੱਦ ਤੋਂ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਂਦੀ ਆ ਰਹੀ ਹੈ। ਉਨ੍ਹਾਂ ਜ਼ਖ਼ਮੀ ਕਿਸਾਨਾਂ ਨੂੰ ਰਾਹੁਲ ਗਾਂਧੀ ਨਾਲ ਫ਼ੋਨ 'ਤੇ ਗੱਲ ਵੀ ਕਰਵਾਈ। ਇਸ ਤੋਂ ਇਲਾਵਾ ਕਾਂਗਰਸ ਨੇ ਕਿਸਾਨਾਂ ਦੀ ਮਦਦ ਲਈ ਆਪਣਾ ਸੈੱਲ ਵੀ ਬਣਾਇਆ ਹੋਇਆ ਹੈ। ਜੋ ਕਿਸਾਨਾਂ ਦੀ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਵਿੱਚ ਮਦਦ ਕਰੇਗਾ।

Share:

Punjab News: ਖਨੌਰੀ ਬਾਰਡਰ ਤੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ 23 ਸਾਲਾਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਕਾਂਗਰਸ ਅੱਜ ਸੰਗਰੂਰ 'ਚ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ ਸੰਗਰੂਰ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਹੋਵੇਗਾ। ਇਸ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਿਰਕਤ ਕਰਨਗੇ। ਪ੍ਰਦਰਸ਼ਨ ਦੌਰਾਨ ਮੰਗ ਕੀਤੀ ਜਾਵੇਗੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਪੁਲਿਸ ਅਧਿਕਾਰੀਆਂ ਖਿਲਾਫ ਕੇਸ ਦਰਜ ਕੀਤਾ ਜਾਵੇ।

ਸੀਐਮ ਰਿਹਾਇਸ਼ ਅਤੇ ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਦਾ ਕੀਤਾ ਜਾਵੇਗਾ ਘਿਰਾਓ

ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਯੂਥ ਕਾਂਗਰਸ ਵੱਲੋਂ ਕੈਂਡਲ ਮਾਰਚ ਕੱਢੇ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਯੂਥ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਯੂਥ ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਦਾ ਘਿਰਾਓ ਕਰੇਗੀ।

ਇਹ ਵੀ ਪੜ੍ਹੋ