Mohali 'ਚ ਇਨਕਮ ਟੈਕਸ ਦਫਤਰ ਦੇ ਬਾਹਰ ਕਾਂਗਰਸ ਕਰੇਗੀ ਪ੍ਰਦਰਸ਼ਨ, ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ 'ਤੇ ਰੋਸ

ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਿਰਕਤ ਕਰਨਗੇ ਅਤੇ ਕੇਂਦਰ ਸਰਕਾਰ ਖਿਲਾਫ ਵੀ ਆਵਾਜ਼ ਉਠਾਉਣਗੇ।

Share:

Punjab News: ਅੱਜ ਕਾਂਗਰਸ ਦੇ ਵੱਲੋਂ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਕੇਂਦਰ ਸਰਕਾਰ ਵਿਰੁੱਧ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸਾਰੇ ਜ਼ਿਲ੍ਹਿਆਂ ਦੇ ਕਾਂਗਰਸੀ ਵਰਕਰ ਮੁਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਇਕੱਠੇ ਹੋਣਗੇ। ਮੁਹਾਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂ ਅਤੇ ਸਮਰਥਕ ਸ਼ਮੂਲੀਅਤ ਕਰਨਗੇ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਿਰਕਤ ਕਰਨਗੇ ਅਤੇ ਕੇਂਦਰ ਸਰਕਾਰ ਖਿਲਾਫ ਵੀ ਆਵਾਜ਼ ਉਠਾਉਣਗੇ।

ਆਗੂਆਂ ਨੇ ਕਿਹਾ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਖਾਤੇ

ਕਾਂਗਰਸ ਦੇ ਧਰਨੇ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਇਹ ਸਭ ਰਾਜਨੀਤੀ ਤੋਂ ਪ੍ਰੇਰਿਤ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਵਿੱਚ ਹੀ ਨਹੀਂ ਸਗੋਂ ਕਈ ਸੂਬਿਆਂ ਵਿੱਚ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ