ਕਾਂਗਰਸੀ ਵੀ ਕਰਨ ਲੱਗੇ ਭਗਵੰਤ ਮਾਨ ਦੀਆਂ ਤਾਰੀਫਾਂ 

ਸੰਸਦ ਮੈਂਬਰ ਨੇ ਐਕਸ ਹੈਂਡਲ ਰਾਹੀਂ ਪੋਸਟ ਸਾਂਝੀ ਕਰਕੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਸ਼ਾਬਾਸ਼ ਦਿੱਤੀ। ਸ਼ੋਸ਼ਲ ਮੀਡੀਆ ਉਪਰ ਇਸ ਪੋਸਟ ਨੇ ਵਿਰੋਧੀ ਧਿਰਾਂ ਨੂੰ ਨਵਾਂ ਮੁੱਦਾ ਦੇ ਦਿੱਤਾ। 

Share:

ਹਾਈਲਾਈਟਸ

  • ਮਾਨ ਸਰਕਾਰ
  • ਵੱਡੀ ਕਾਰਵਾਈ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਅਤੇ ਭਗਵੰਤ ਮਾਨ ਸਰਕਾਰ ਦੀ ਤਾਰੀਫ ਕੀਤੀ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਦਿਆਂ ਲਿਖਿਆ - ‘‘ਪੰਜਾਬ ਪੁਲਿਸ ਵੱਲੋਂ ਨਸ਼ੇ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਵਿਚ ਮਿਲਣ ਵਾਲੀਆਂ ਕਾਮਯਾਬੀਆਂ ਕਾਰਨ ਆਮ ਨਾਗਰਿਕਾਂ ਰਾਹਤ ਮਹਿਸੂਸ ਕਰ ਰਿਹਾ ਹੈ। ਮੈਂ ਸਰਕਾਰ ਅਤੇ ਪੁਲਿਸ ਫੋਰਸ ਦੀ ਹੌਸਲਾ ਅਫ਼ਜਾਈ ਕਰਦਾਂ ਹਾਂ। ਆਸ ਕਰਦੇ ਹਾਂ ਕਿ ਪੰਜਾਬ ਬਦਨਾਮ ਸੁਬਿਆਂ ਦੀ ਸੂਚੀ ਵਿੱਚੋਂ ਜਲਦ ਬਾਹਰ ਹੋਵੇਗਾ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਕੁੱਝ ਦਿਨਾਂ ਤੋਂ ਗੈਂਗਸਟਰਾਂ ਖਿਲਾਫ ਕਾਫੀ ਸਖਤੀ ਕੀਤੀ ਹੈ। ਅੱਜ ਮੁੜ ਮਾੜੇ ਅਨਸਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਨੂੰ ਢੇਰ ਕੀਤਾ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇੱਥੇ ਕਿਸੇ ਕੇਸ ਵਿੱਚ ਲੈ ਕੇ ਆਈ ਸੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿੱਚ ਗੈਂਗਸਟਰ ਮਾਰਿਆ ਗਿਆ। ਇਸ ਪਿੱਛੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਅਤੇ ਮਾਨ ਸਰਕਾਰ ਦੀ ਤਾਰੀਫ ਕੀਤੀ।

ਵੜਿੰਗ, ਬਾਜਵਾ, ਸਿੱਧੂ ਚੁੱਕ ਰਹੇ ਸਵਾਲ

ਇੱਕ ਪਾਸੇ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਭਗਵੰਤ ਮਾਨ ਸਰਕਾਰ ਦੀ ਤਾਰੀਫ ਕਰ ਰਹੇ ਹਨ ਤਾਂ ਦੂਜੇ ਪਾਸੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੱਧੂ ਸਮੇਤ ਹੋਰ ਕਾਂਗਰਸੀ ਆਗੂ ਆਪ ਸਰਕਾਰ ਉੁਪਰ ਸਵਾਲ ਚੁੱਕ ਰਹੇ ਹਨ। ਹੁਣ ਸਾਂਸਦ ਔਜਲਾ ਦੀ ਤਾਜ਼ਾ ਪੋਸਟ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ। 

ਇਹ ਵੀ ਪੜ੍ਹੋ