ਭਗਵੰਤ ਮਾਨ ਦੀ ਬਠਿੰਡਾ ਰੈਲੀ ਤੋਂ ਪਹਿਲਾਂ ਪਿਆ ਘਸਮਾਨ 

ਸੀਐਮ ਸਕਿਉਰਿਟੀ ਨੂੰ ਠਹਿਰਾਉਣ ਲਈ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਸੀ। ਇਸਦਾ ਪੱਤਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਤਾਂ ਵਿਰੋਧੀਆਂ ਨੇ ਸਵਾਲ ਚੁੱਕੇ। ਹੁਣ ਡੀਸੀ ਨੇ ਸਖਤ ਐਕਸ਼ਨ ਲਿਆ 

Share:

17 ਦਸੰਬਰ ਨੂੰ ਮੌੜ ਮੰਡੀ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਦੌਰਾਨ ਮੁੱਖ ਮੰਤਰੀ ਦੀ ਸੁਰੱਖਿਆ ਦੇ ਠਹਿਰਨ ਲਈ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ। ਪਹਿਲਾਂ ਜਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ। ਹੁਣ ਡਿਪਟੀ ਕਮਿਸ਼ਨਰ ਨੇ ਇਹਨਾਂ ਨੂੰ ਰੱਦ ਕਰ ਦਿੱਤਾ। ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਜਾਰੀ ਕੀਤੇ ਪੱਤਰ ਦਾ ਡਿਪਟੀ ਕਮਿਸ਼ਨਰ ਨੇ ਗੰਭੀਰ ਨੋਟਿਸ ਲਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਕ ਪੱਤਰ ਜਾਰੀ ਕਰਕੇ ਕਿਹਾ  ਕਿ ਉਨ੍ਹਾਂ ਦੇ ਦਫਤਰ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਦੇ ਠਹਿਰਾਓ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਲਈ ਨਹੀਂ ਕਿਹਾ ਗਿਆ ਸੀ, ਪਰ ਇਸਦੇ ਬਾਵਜੂਦ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸਕੈਂਡਰੀ ਵੱਲੋਂ ਆਪਣੇ ਪੱਧਰ 'ਤੇ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ। ਜਿਸ ਵਿੱਚ ਮੌੜ ਮੰਡੀ ਖੇਤਰ ਦੇ ਛੇ ਸਕੂਲਾਂ 'ਚ 16 ਦਸੰਬਰ ਨੂੰ ਛੁੱਟੀ ਕਰਨ ਤੇ ਉਕਤ ਸਕੂਲ ਮੁਖੀਆਂ ਨੂੰ ਸੀਐਮ ਸਕਿਉਰਟੀ ਦੇ ਠਹਿਰਨ ਦਾ ਇੰਤਜ਼ਾਮ ਕਰਨ ਲਈ ਹੁਕਮ ਦਿੱਤੇ ਗਏ ਸਨ।

photo
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਪੱਤਰ ਦੀ ਕਾਪੀ। ਫੋਟੋ ਕ੍ਰੇਡਿਟ - ਜੇਬੀਟੀ

ਡੀਸੀ ਦਾ ਸਖ਼ਤ ਰਵੱਈਆ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਜਾਰੀ ਕੀਤੇ ਗਏ ਅਜਿਹੇ ਪੱਤਰ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਪੱਤਰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਸਲਾਹ ਮਸ਼ਵਰਾ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਅਜਿਹੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਸੀ। ਉਨ੍ਹਾਂ ਦੋਵਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹਨਾਂ ਅਜਿਹਾ ਪੱਤਰ ਜਾਰੀ ਕਰਕੇ ਆਪਣੀ ਡਿਊਟੀ ਵਿੱਚ ਅਣਗਹਿਲੀ ਅਤੇ ਕੁਤਾਹੀ ਵਰਤੀ ਹੈ ਇਸ ਲਈ ਕਿਉਂ ਨਾ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਇਸ ਮਾਮਲੇ ਵਿੱਚ ਦੋ ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਦੀ ਹਦਾਇਤ ਕੀਤੀ ਹੈ।

ਫੋਟੋ
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਪੱਤਰ ਦੀ ਕਾਪੀ। ਫੋਟੋ ਕ੍ਰੇਡਿਟ - ਜੇਬੀਟੀ

ਸਕੂਲ ਬੰਦ ਰੱਖਣ ਦੇ ਦਿੱਤੇ ਸੀ ਹੁਕਮ 

ਆਮ ਆਦਮੀ ਪਾਰਟੀ ਦੀ ਰੈਲੀ  ਦੇ ਮੱਦੇਨਜ਼ਰ ਮੌੜ ਮੰਡੀ, ਮੌੜ ਕਲਾਂ ਤੇ ਮੌੜ ਖੁਰਦ ਤੇ 6 ਸਰਕਾਰੀ ਸਕੂਲਾਂ 'ਚ 16 ਦਸੰਬਰ ਦੀ ਛੁੱਟੀ ਰਹੇਗੀ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੀਨੀਅਰ ਸੈਕੰਡਰੀ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਸਨ। 

 

 

ਇਹ ਵੀ ਪੜ੍ਹੋ