ਵਿਵਾਦਾ ਵਿੱਚ ਘਿਰਿਆ ਰਹਿਣ ਵਾਲਾ AIG ਗ੍ਰਿਫਤਾਰ

ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਸ਼ਨਿਵਾਰ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਮੋਹਾਲੀ ਪੁਲਿਸ ਨੇ ਵਿਜੀਲੈਂਸ ਹੈੱਡਕੁਆਰਟਰ ‘ਚ ਅਫਸਰਾਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ ਪਰ ਉਸ ਨੂੰ ਜ਼ਮਾਨਤ ਮਿਲ ਗਈ ਸੀ। […]

Share:

ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਸ਼ਨਿਵਾਰ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਮੋਹਾਲੀ ਪੁਲਿਸ ਨੇ ਵਿਜੀਲੈਂਸ ਹੈੱਡਕੁਆਰਟਰ ‘ਚ ਅਫਸਰਾਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ ਪਰ ਉਸ ਨੂੰ ਜ਼ਮਾਨਤ ਮਿਲ ਗਈ ਸੀ।

ਬਲੈਕਮੇਲਿੰਗ ਅਤੇ ਰਿਸ਼ਵਤ ਲੈਣ ਦੇ ਲੱਗੇ ਆਰੋਪ

ਸਿੱਧੂ ਤੇ ਆਰੋਪ ਹੈ ਕਿ ਉਸਨੇ ਖੁਦ ਨੂੰ ਵਿਜੀਲੈਂਸ ਬਿਊਰੋ ਦਾ ਏਆਈਜੀ ਅਤੇ ਆਈਜੀ ਦੱਸਦੇ ਹੋਏ ਡਰਾਈਵਰ ਕੁਲਦੀਪ ਸਿੰਘ ਅਤੇ ਬਲਬੀਰ ਸਿੰਘ ਦੀ ਮਿਲੀਭੁਗਤ ਨਾਲ ਅਨੁਸੂਚਿਤ ਜਾਤੀ ਅਤੇ ਆਜ਼ਾਦੀ ਘੁਲਾਟੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ। ਫਿਰ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਉਨ੍ਹਾਂ ਨੂੰ ਬਲੈਕਮੇਲ ਕੀਤਾ। ਸ਼ਿਕਾਇਤਾਂ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈਂਦੇ ਰਹੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਦੱਸ ਦੇਈਏ ਕਿ ਸਿੱਧੂ 2017 ਤੋਂ ਮਨੁੱਖੀ ਅਧਿਕਾਰ ਸੈੱਲ ਵਿੱਚ ਏਆਈਜੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਸਨੇ ਆਪਣੇ ਸਰਕਾਰੀ ਵਾਹਨ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ। ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਗਏ।

ਇਸ ਵਾਹਨ ਦੀ ਵਰਤੋਂ ਦਾ ਕੋਈ ਰਿਕਾਰਡ (ਲੌਗ ਬੁੱਕ) ਕਦੇ ਨਹੀਂ ਰੱਖਿਆ ਗਿਆ ਸੀ। ਸਿੱਧੂ ਨੇ ਆਪਣੀ ਪਛਾਣ ਆਈਜੀ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਨੂੰ ਦਿੱਤੀ ਸੀ ਅਤੇ ਉਸ ਤੋਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕਰਕੇ ਮੋਬਾਈਲ ਵਿੱਚ ਸ਼ੁਰੂਆਤੀ ਪੰਨਿਆਂ ਦੀ ਫੋਟੋ ਖਿੱਚ ਲਈ ਸੀ।