Controversial Blogger ਭਾਨਾ ਸਿੱਧੂ ਨੂੰ ਮੁਹਾਲੀ ਅਦਾਲਤ ਵਲੋਂ ਵੱਡੀ ਰਾਹਤ, ਆਖਰ ਮਿਲੀ ਜ਼ਮਾਨਤ 

Bhana Sidhu Got Relief: ਫਿਲਹਾਲ ਇਹ ਰਾਹਤ ਮੁਹਾਲੀ ਵਿੱਚ ਦਰਜ ਕੇਸ ਵਿੱਚ ਮਿਲੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਗਈ ਹੈ। ਜੇਕਰ ਪੰਜਾਬ ਪੁਲਿਸ ਨੇ ਉਸ ਖਿਲਾਫ ਕਿਸੇ ਹੋਰ ਥਾਣੇ 'ਚ ਕੋਈ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਜਲਦ ਹੀ ਜੇਲ 'ਚੋਂ ਬਾਹਰ ਆ ਸਕਦਾ ਹੈ।

Courtesy: Instagram

Share:

Bhana Sidhu Got Relief: ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਲਈ ਰਾਹਤ ਭਰੀ ਖ਼ਬਰ ਆ ਰਹੀ ਹੈ। ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਲੋਂ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਫਿਲਹਾਲ ਇਹ ਰਾਹਤ ਮੁਹਾਲੀ ਵਿੱਚ ਦਰਜ ਕੇਸ ਵਿੱਚ ਮਿਲੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਗਈ ਹੈ। ਜੇਕਰ ਪੰਜਾਬ ਪੁਲਿਸ ਨੇ ਉਸ ਖਿਲਾਫ ਕਿਸੇ ਹੋਰ ਥਾਣੇ 'ਚ ਕੋਈ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਜਲਦ ਹੀ ਜੇਲ 'ਚੋਂ ਬਾਹਰ ਆ ਸਕਦਾ ਹੈ। ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਅਤੇ ਪਟਿਆਲਾ ਵਿੱਚ ਵੀ 1-1 ਕੇਸ ਦਰਜ ਹਨ। ਮੋਹਾਲੀ 'ਚ ਉਸ 'ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। 

ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਲਾਏ ਸਨ ਧਮਕਾਉਣ ਦੇ ਦੋਸ਼

ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਫੇਜ਼-5 ਵਿੱਚ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ IPC ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦੇ ਡਰੋਂ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣ) ਤਹਿਤ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ