ਸੰਨੀ ਦਿਓਲ ਦੀ ਫਿਲਮ ਜਾਟ ਵਿੱਚ ਵਿਵਾਦਤ ਸੀਨ ਦਾ ਮਾਮਲਾ, FIR ਤੋਂ ਬਾਅਦ ਚਰਚ ਵਾਲੇ ਸੀਨ ਹਟਾਏ,ਮਸੀਹ ਭਾਈਚਾਰੇ ਨੇ ਜਤਾਇਆ ਸੀ ਇਤਰਾਜ਼

ਅੱਜ ਸ਼ੁੱਕਰਵਾਰ ਨੂੰ ਫਿਲਮ 'ਜਾਟ' ਤੋਂ ਵਿਵਾਦਪੂਰਨ ਚਰਚ ਦਾ ਦ੍ਰਿਸ਼ ਹਟਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਇਹ ਫੈਸਲਾ ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ, ਈਸਾਈ ਭਾਈਚਾਰੇ ਦੇ ਅਲਟੀਮੇਟਮ ਤੋਂ ਬਾਅਦ, ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।

Share:

ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ਜਾਟ ਵਿੱਚ ਦਿਖਾਏ ਗਏ ਚਰਚ ਵਾਲੇ ਸੀਨ ਲੈ ਕੇ ਮਸੀਹ ਭਾਈਚਾਰੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਸੀ। ਮਸੀਹ ਭਾਈਚਾਰੇ ਵੱਲੋਂ ਫਿਲਮ ਦਾ ਬਾਈਕਾਟ ਵੀ ਕੀਤਾ ਗਿਆ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਦੋਵੇਂ ਅਦਾਕਾਰਾਂ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੇ ਖਿਲਾਫ ਐੱਫਆਈਆਰ ਵੀ ਦਰਜ ਕਰ ਲਈ ਗਈ । ਮਿਲੀ ਜਣਕਾਰੀ ਮੁਤਾਬਕ ਹੁਣ ਅੱਜ ਸ਼ੁੱਕਰਵਾਰ ਨੂੰ ਫਿਲਮ 'ਜਾਟ' ਤੋਂ ਵਿਵਾਦਪੂਰਨ ਚਰਚ ਦਾ ਦ੍ਰਿਸ਼ ਹਟਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਇਹ ਫੈਸਲਾ ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ, ਈਸਾਈ ਭਾਈਚਾਰੇ ਦੇ ਅਲਟੀਮੇਟਮ ਤੋਂ ਬਾਅਦ, ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਈਸਾਈ ਭਾਈਚਾਰੇ ਨੇ ਦੋਸ਼ ਲਗਾਇਆ ਕਿ ਫਿਲਮ 'ਜਾਟ' ਵਿੱਚ ਚਰਚ ਦੇ ਦ੍ਰਿਸ਼ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

10 ਅਪ੍ਰੈਲ ਨੂੰ ਰਿਲੀਜ਼ ਹੋਈ ਸੀ ਫਿਲਮ

ਈਸਾਈ ਭਾਈਚਾਰੇ ਨੇ ਜਲੰਧਰ ਵਿੱਚ ਵੀ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਜਾਟ ਫਿਲਮ 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।

ਈਸਾਈ ਭਾਈਚਾਰੇ ਨੇ 15 ਅਪ੍ਰੈਲ ਨੂੰ ਦਰਜ ਕਰਵਾਈ ਸੀ ਸ਼ਿਕਾਇਤ

ਈਸਾਈ ਭਾਈਚਾਰੇ ਦੇ ਆਗੂ ਵਿਕਾਸ ਗੋਲਡੀ ਨੇ 15 ਅਪ੍ਰੈਲ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਸੀ- ਜਾਟ ਫਿਲਮ ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਵਿੱਚ ਰਣਦੀਪ ਹੁੱਡਾ ਨੇ ਸਾਡੇ ਯਿਸੂ ਮਸੀਹ ਅਤੇ ਸਾਡੇ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ। ਰਣਦੀਪ ਹੁੱਡਾ ਚਰਚ ਦੇ ਅੰਦਰ ਪ੍ਰਭੂ ਯਿਸੂ ਮਸੀਹ ਵਾਂਗ ਖੜ੍ਹਾ ਸੀ ਅਤੇ ਸਾਡੇ ਸ਼ਬਦ ਆਮੀਨ ਦਾ ਨਿਰਾਦਰ ਕੀਤਾ ਗਿਆ।

ਐਫਆਈਆਰ ਦਰਜ ਕਰਨ ਲਈ 2 ਦਿਨ ਦਾ ਸਮਾਂ ਦਿੱਤਾ ਗਿਆ ਸੀ

ਈਸਾਈ ਭਾਈਚਾਰੇ ਦੇ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਐਫਆਈਆਰ ਦਰਜ ਕਰਨ ਲਈ 2 ਦਿਨਾਂ ਦਾ ਸਮਾਂ ਦਿੱਤਾ ਸੀ। ਉਨ੍ਹਾਂ ਨੇ ਕੇਸ ਦਰਜ ਨਾ ਹੋਣ 'ਤੇ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਹੁਣ 2 ਦਿਨਾਂ ਦੇ ਅੰਦਰ, ਪੁਲਿਸ ਨੇ ਵੀਰਵਾਰ ਨੂੰ ਐਫਆਈਆਰ ਦਰਜ ਕਰ ਲਈ।

ਇਹ ਵੀ ਪੜ੍ਹੋ