Corona Alert: ਪੰਜਾਬ 'ਚ ਮਾਸਕ ਪਾਉਣਾ ਜ਼ਰੂਰੀ, ਐਡਵਾਈਜ਼ਰੀ ਜਾਰੀ

ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

Share:

ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਰਾਜ ਸਰਕਾਰਾਂ ਨੂੰ ਅਹਿਤਿਆਤ ਵਰਤਣ ਲਈ ਕਿਹਾ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਵੀ ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

 

ਸਿਹਤ ਵਿਭਾਗ ਦੀ ਸਲਾਹ

ਐਡਵਾਈਜ਼ਰੀ ਮੁਤਾਬਕ ਹੁਣ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਹਿਨਣੇ ਹੋਣਗੇ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।ਸਿਹਤ ਵਿਭਾਗ ਨੇ ਛਿੱਕ ਮਾਰਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਜਾਂ ਕੂਹਣੀ ਨਾਲ ਢੱਕਣ ਦੀ ਸਲਾਹ ਦਿੱਤੀ ਹੈ। ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਣਾ ਪਵੇਗਾ। ਜੇ ਤੁਸੀਂ ਸਾਹ ਦੇ ਲੱਛਣਾਂ ਤੋਂ ਪੀੜਤ ਹੋ ਤਾਂ ਆਪਣੇ ਨਿੱਜੀ ਸੰਪਰਕਾਂ ਨੂੰ ਸੀਮਤ ਕਰੋ। ਕਿਸੇ ਵੀ ਕਿਸਮ ਦੀ ਡਾਕਟਰੀ ਸਲਾਹ ਲਈ ਮੈਡੀਕਲ ਹੈਲਪਲਾਈਨ 104 'ਤੇ ਸੰਪਰਕ ਕਰੋ।

ਇਹ ਵੀ ਪੜ੍ਹੋ