Crime: ਬਾਜ਼ਾਰ 'ਚ ਖਰੀਦਦਾਰੀ ਕਰਨ ਆਏ ਨੌਜਵਾਨ ਨੂੰ ਬਦਮਾਸ਼ਾ ਨੇ ਗੋਲੀਆਂ ਨਾਲ ਭੁੰਨਿਆ

ਐਸਪੀਡੀ ਸਰਬਜੀਤ ਸਿੰਘ ਨੇ ਦੱਸਿਆ ਕਿ ਤਿੰਨ ਤੋਂ ਚਾਰ ਨੌਜਵਾਨਾਂ ਨੇ ਖਰੀਦਦਾਰੀ ਲਈ ਬਾਜ਼ਾਰ ਵਿੱਚ ਆਏ ਇੱਕ ਨੌਜਵਾਨ ’ਤੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮੌਕੇ ਦੋ ਨੌਜਵਾਨਾਂ ਦੀ ਪਛਾਣ ਹੋਈ ਹੈ।

Share:

Punjab News: ਹੁਸ਼ਿਆਰਪੁਰ ਵਿਖੇ ਬੀਤੀ ਸ਼ਾਮ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ-ਪੰਜ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਕਤਲ ਨੂੰ ਗੈਂਗ ਵਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਸੰਦੀਪ ਉਰਫ ਸੰਨੀ ਪੁੱਤਰ ਹਰੀਓਮ ਵਜੋਂ ਹੋਈ ਹੈ। ਤਿੰਨ ਮਹੀਨੇ ਪਹਿਲਾਂ ਮਾਹਿਲਪੁਰ ਸ਼ਹਿਰ ਦੀ ਦਾਣਾ ਮੰਡੀ ਨੇੜੇ ਹੋਈ ਗੋਲੀਬਾਰੀ ਵਿੱਚ ਵੀ ਉਹ ਜੇਲ੍ਹ ਵਿੱਚ ਸੀ ਅਤੇ ਹੁਣ ਉਹ ਜ਼ਮਾਨਤ ’ਤੇ ਬਾਹਰ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀਡੀ ਸਰਬਜੀਤ ਸਿੰਘ ਨੇ ਦੱਸਿਆ ਕਿ ਤਿੰਨ ਤੋਂ ਚਾਰ ਨੌਜਵਾਨਾਂ ਨੇ ਖਰੀਦਦਾਰੀ ਲਈ ਬਾਜ਼ਾਰ ਵਿੱਚ ਆਏ ਇੱਕ ਨੌਜਵਾਨ ’ਤੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮੌਕੇ ਦੋ ਨੌਜਵਾਨਾਂ ਦੀ ਪਛਾਣ ਹੋਈ ਹੈ।

ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਕਤਲ

ਇਹ ਸਾਰਾ ਮਾਮਲਾ ਦੋ ਗੁੱਟਾਂ ਵਿਚਕਾਰ ਲੜਾਈ ਦਾ ਹੈ ਜਿਸ ਨੇ ਅੱਜ ਖੂਨੀ ਰੂਪ ਧਾਰਨ ਕਰ ਲਿਆ। ਮਾਹਿਲਪੁਰ ਸ਼ਹਿਰ ਵਿੱਚ ਦੋ ਗੁੱਟਾਂ ਵਿੱਚ ਪਿਛਲੇ ਕਾਫੀ ਸਮੇਂ ਤੋਂ ਲੜਾਈ ਚੱਲ ਰਹੀ ਸੀ ਜਿਸ ਦਾ ਰੰਜਿਸ਼ ਵਿੱਚ ਇਹ ਕਤਲ ਕੀਤਾ ਗਿਆ ਹੈ। ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ

Tags :