ਅੰਮ੍ਰਿਤਸਰ 'ਚ NRI 'ਤੇ ਜਾਨਲੇਵਾ ਹਮਲਾ: ਦੋਸ਼ੀਆਂ ਨੇ ਘਰ 'ਚ ਦਾਖਲ ਹੋ ਕੇ ਬੱਚਿਆਂ ਦੇ ਸਾਹਮਣੇ ਮਾਰੀਆਂ ਗੋਲੀਆਂ, ਮਾਸੂਮ ਹੱਥ ਜੋੜਦੇ ਰਹੇ

ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਦੋ ਮੁਲਜ਼ਮਾਂ ਨੇ ਐਨਆਰਆਈ ਸੁਖਚੈਨ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਦੋ ਗੋਲੀਆਂ ਮਾਰੀਆਂ। ਸੁਖਚੈਨ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Share:

ਪੰਜਾਬ ਨਿਊਜ। ਅੰਮ੍ਰਿਤਸਰ ਦੇ ਪਿੰਡ ਦਬੁਰਜੀ 'ਚ ਇੱਕ NRI 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਸਵੇਰੇ 7 ਵਜੇ ਦੋ ਦੋਸ਼ੀਆਂ ਨੇ ਘਰ 'ਚ ਦਾਖਲ ਹੋ ਕੇ ਪ੍ਰਵਾਸੀ ਭਾਰਤੀ ਸੁਖਚੈਨ ਸਿੰਘ 'ਤੇ ਉਸਦੀ ਬਜ਼ੁਰਗ ਮਾਂ ਅਤੇ ਬੱਚਿਆਂ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਸੁਖਚੈਨ ਨੂੰ ਦੋ ਗੋਲੀਆਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।  ਇਸ ਦੌਰਾਨ ਮਾਸੂਮ ਬੱਚੇ ਹਮਲਾਵਰਾਂ ਦੇ ਸਾਹਮਣੇ ਹੱਥ ਜੋੜਦੇ ਰਹੇ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖ਼ਮੀ ਐਨਆਰਆਈ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ।

ਮੁਲਜ਼ਮਾਂ ਨੇ ਮੰਗੇ ਸਨ ਕਾਰ ਦੇ ਦਸਤਾਵੇਜ਼ 

ਜਾਣਕਾਰੀ ਅਨੁਸਾਰ ਐਨਆਰਆਈ ਸੁਖਚੈਨ ਸਿੰਘ ਸ਼ਨੀਵਾਰ ਸਵੇਰੇ ਆਪਣੇ ਘਰ ਸੀ। ਦੋਸ਼ੀ ਬਾਈਕ 'ਤੇ ਆਇਆ ਸੀ। ਉਸਨੇ ਸੁਖਚੈਨ ਸਿੰਘ ਨੂੰ ਕਾਰ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ, ਜਿਸ ’ਤੇ ਉਸ ਨੇ ਇਤਰਾਜ਼ ਕੀਤਾ। ਇਸ ਤੋਂ ਬਾਅਦ ਦੋਸ਼ੀਆਂ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰਾਂ ਨੇ ਜ਼ਖਮੀ ਸੁਖਚੈਨ ਸਿੰਘ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਏਡੀਸੀਪੀ ਹਰਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ।

ਪਹਿਲੀ ਪਤਨੀ ਨੇ ਕੀਤੀ ਸੀ ਖੁਦਕੁਸ਼ੀ 

ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਦੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਗੱਲ ਨੂੰ ਲੈ ਕੇ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਹੈ। ਕਰੀਬ ਪੰਜ ਮਹੀਨੇ ਪਹਿਲਾਂ ਸੁਖਚੈਨ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।

ਇਹ ਵੀ ਪੜ੍ਹੋ