ਫੌਜ ਦੇ ਸੂਬੇਦਾਰ ਤੋਂ 1.3 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ ਆਡੀਟਰ, ਪੰਜਾਬ ਦੀ ਵਿਜੀਲੈਂਸ ਨੇ ਰੰਗੇ ਹੱਥੀਂ ਫੜ੍ਹਿਆ 

Crime News: ਵਿਜੀਲੈਂਸ ਬਿਊਰੋ ਪੰਜਾਬ ਨੇ ਜਾਲ ਵਿਛਾ ਕੇ ਦੋ ਆਡੀਟਰਾਂ ਨੂੰ 1.3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਆਪਣੇ ਫ਼ੋਨ 'ਤੇ ਇੱਕ ਵੀਡੀਓ ਬਣਾਈ ਸੀ ਜਿਸ ਵਿੱਚ ਇੱਕ ਆਡੀਟਰ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ। ਹੁਣ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share:

ਪੰਜਾਬ ਨਿਊਜ। ਪੰਜਾਬ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਦੋ ਆਡੀਟਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਸ਼ਨੀਵਾਰ ਨੂੰ ਫਿਰੋਜ਼ਪੁਰ ਵਿੱਚ ਇਨ੍ਹਾਂ ਦੋ ਆਡੀਟਰਾਂ ਨੂੰ ਕਾਬੂ ਕੀਤਾ। ਜਗਜੀਤ ਸਿੰਘ ਅਤੇ ਅਮਿਤ ਨਾਮ ਦੇ ਇਹ ਆਡੀਟਰ ਭਾਰਤੀ ਫੌਜ ਵਿੱਚ ਕੰਮ ਕਰਦੇ ਇੱਕ ਸੂਬੇਦਾਰ ਤੋਂ 1.30 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਰਿਪੋਰਟ ਮੁਤਾਬਕ ਇਨ੍ਹਾਂ ਲੋਕਾਂ ਨੇ ਸੂਬੇਦਾਰ ਤੋਂ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਗ੍ਰਿਫਤਾਰ ਕਰ ਲਿਆ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਉਸ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਆਪਣੇ ਸਾਥੀ ਧਰਮਰਾਜ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਰਕਮ ਦੇਣ ਦੀ ਮੰਗ ਦੁਹਰਾਈ ਅਤੇ ਉਸ ਨੇ ਇਹ ਗੱਲਬਾਤ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਆਡੀਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ