ਜਲੰਧਰ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਦਾ ਐਨਕਾਊਂਟਰ: ਸਿਟੀ ਪੁਲਿਸ ਨਾਲ ਹੋਈ ਝੜੱਪ, ਕਨੂੰ ਗੁੱਜਰ ਨੂੰ ਲੱਗੀਆਂ 5 ਗੋਲੀਆਂ, ਹਾਲਤ ਗੰਭੀਰ

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੱਜਾ ਹੱਥ ਮੰਨੇ ਜਾਂਦੇ ਕਨੂੰ ਗੁੱਜਰ ਨੂੰ ਜਲੰਧਰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਗੁੱਜਰ ਗੰਭੀਰ ਜ਼ਖ਼ਮੀ ਹੋ ਗਿਆ। ਉਹ ਕਤਲ, ਜਬਰੀ ਵਸੂਲੀ ਅਤੇ ਲੁੱਟ-ਖੋਹ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦਾ ਸੀ।

Share:

ਪੰਜਾਬ ਨਿਊਜ। ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਬਦਨਾਮ ਗੈਂਗਸਟਰ ਕਨੂੰ ਗੁੱਜਰ ਦਾ ਜਲੰਧਰ ਸਿਟੀ ਪੁਲਿਸ ਨੇ ਜਲੰਧਰ, ਪੰਜਾਬ ਵਿੱਚ ਐਨਕਾਊਂਟਰ ਕੀਤਾ ਹੈ। ਮੁਲਜ਼ਮ ਕਤਲ, ਫਿਰੌਤੀ ਅਤੇ ਲੁੱਟ-ਖੋਹ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

ਜਲੰਧਰ ਸਿਟੀ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਕਰੀਬ 9 ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਕਨੂੰ ਗੁੱਜਰ ਨੂੰ 5 ਦੇ ਕਰੀਬ ਗੋਲੀਆਂ ਲੱਗੀਆਂ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰਨਗੇ।

ਇਹ ਵੀ ਪੜ੍ਹੋ