ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ਪਾਰ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼, ਅੰਮ੍ਰਿਤਸਰ ਤੋਂ 4 ਪਿਸਤੌਲਾਂ ਸਮੇਤ 2 ਗ੍ਰਿਫਤਾਰ

ਪੁਲਿਸ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ ਦੌਰਾਨ ਦੋ ਸ਼ੱਕੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਚਾਰ ਗਲਾਕ-26 ਪਿਸਤੌਲ ਬਰਾਮਦ ਹੋਏ ਹਨ। ਬੀਐਸਐਫ ਅਤੇ ਪੰਜਾਬ ਪੁਲਿਸ ਨੇ ਵੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਸਰਹੱਦ ਨੇੜਿਓਂ 2.8 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Share:

ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਰਾਜ ਦੇ ਡੀਜੀਪੀ ਗੌਰਵ ਯਾਦਵ ਨੇ ਟਵਿੱਟਰ 'ਤੇ ਟਵੀਟ ਕੀਤਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਚਾਰ ਗਲਾਕ-26 ਪਿਸਤੌਲ ਬਰਾਮਦ ਹੋਏ ਹਨ। ਸਰਹੱਦ ਪਾਰ ਤਸਕਰੀ ਦੇ ਮਾਡਿਊਲ ਦਾ ਇਹ ਪਰਦਾਫਾਸ਼ ਇੱਕ ਵੱਡੀ ਕਾਮਯਾਬੀ ਹੈ।

ਡੀਜੀਪੀ ਨੇ ਲਿਖਿਆ ਕਿ ਮੁਲਜ਼ਮ ਪਾਕਿਸਤਾਨ ਵਿੱਚ ਮੌਜੂਦ ਸਮੱਗਲਰਾਂ ਦੇ ਸੰਪਰਕ ਵਿੱਚ ਹੈ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਭੇਜ ਰਹੇ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਚੱਲ ਰਹੀ ਹੈ।
 

ਇਹ ਵੀ ਪੜ੍ਹੋ