ਪ੍ਰਦੂਸ਼ਣ ਦਾ ਖ਼ਤਰਾ, ਦਿੱਲੀ ਮਗਰੋਂ ਪੰਜਾਬ ਨੇ ਲਿਆ ਵੱਡਾ ਫੈਸਲਾ

ਰਾਜਧਾਨੀ ਦਿੱਲੀ ਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਅਹਿਮ ਫੈਸਲਾ ਲਿਆ। ਸੂਬੇ ਅੰਦਰ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਇਸਤੋਂ ਇਲਾਵਾ 6ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਆਨਲਾਈਨ ਕਲਾਸਾਂ ਦਾ ਵਿਕਲਪ ਵੀ ਦਿੱਤਾ ਗਿਆ ਹੈ। ਇਸਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡਾ ਫੈਸਲਾ […]

Share:

ਰਾਜਧਾਨੀ ਦਿੱਲੀ ਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਅਹਿਮ ਫੈਸਲਾ ਲਿਆ। ਸੂਬੇ ਅੰਦਰ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਇਸਤੋਂ ਇਲਾਵਾ 6ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਆਨਲਾਈਨ ਕਲਾਸਾਂ ਦਾ ਵਿਕਲਪ ਵੀ ਦਿੱਤਾ ਗਿਆ ਹੈ। ਇਸਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ। ਸਰਕਾਰਾਂ ਦੇ ਦੋਵੇਂ ਫੈਸਲਾ ਦਾ ਮਕਸਦ ਕੇਵਲ ਇੱਕੋ ਹੀ ਹੈ ਕਿ ਲੋਕਾਂ ਨੂੰ ਪ੍ਰਦੂਸ਼ਣ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ। 


ਸਰਕਾਰ ਦੀ ਮੰਨੋ, ਪ੍ਰਦੂਸ਼ਣ ਤੋਂ ਬਚੋ 

ਪੰਜਾਬ ਸਰਕਾਰ ਨੇ ਸੂਬੇ ਅੰਦਰ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸਦੇ ਲਈ ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਲੋਕਾਂ ਨੂੰ ਬਿਨ੍ਹਾਂ ਮਾਸਕ ਪਾਏ ਘਰਾਂ ਚੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸਦੇ ਨਾਲ ਹੀ 9 ਹੋਰ ਪੁਆਇੰਟ ਵੀ ਦੱਸੇ ਹਨ ਜਿਸ ਨਾਲ ਲੋਕ ਹਵਾ ਪ੍ਰਦੂਸ਼ਣ ਤੋਂ ਆਪਣਾ ਬਚਾਅ ਕਰ ਸਕਦੇ ਹਨ। ਵਧੇਰੇ ਜ਼ੋਰ ਮਾਸਕ ਪਾ ਕੇ ਬਾਹਰ ਨਿਕਲਣ ਉਪਰ ਦਿੱਤਾ ਗਿਆ ਤਾਂ ਜੋ ਹਵਾ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। 


ਪੰਜਾਬ ਸਰਕਾਰ ਦੀ ਐਡਵਾਇਜ਼ਰੀ ਪੜ੍ਹੋ