ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ, ਅਡਵਾਇਜ਼ਰੀ ਜਾਰੀ, ਜਾਣੋ ਕਿਵੇਂ ਕਰੀਏ ਬਚਾਅ 

ਪਠਾਨਕੋਟ ਜ਼ਿਲ੍ਹੇ ਅੰਦਰ 2 ਕੇਸ ਸਾਮਣੇ ਆਉਣ ਮਗਰੋਂ ਸਿਹਤ ਮਹਿਕਮਾ ਹਰਕਤ 'ਚ ਆਇਆ। ਹਰੇਕ ਜ਼ਿਲ੍ਹੇ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹਸਪਤਾਲਾਂ 'ਚ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। 

Share:

ਹਾਈਲਾਈਟਸ

  • ਸਵਾਈਨ ਫਲੂ
  • ਅਡਵਾਇਜ਼ਰੀ

ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ। ਪਠਾਨਕੋਟ ਜ਼ਿਲੇ ਵਿਚ ਇਸਦੇ ਦੋ ਕੇਸ ਪਾਜੇਟਿਵ ਪਾਏ ਗਏ ਹਨ। ਸਵਾਈਨ ਫਲੂ ਤੋਂ ਬਚਣ ਲਈ ਜਿਲਾ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਤੋਂ ਬਚਣ ਅਤੇ ਇਸ ਦੇ ਤੁਰੰਤ ਇਲਾਜ ਦੇ ਉਪਰਾਲੇ ਕਰਨ ਦੀ ਲੋੜ ਹੈ। ਉਹਨਾਂ ਦੱਸਿਆ ਕਿ ਸਵਾਇਨ ਫਲੂ ਐਚ1.ਐਨ1 ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਕਿ ਇੱਕ ਤੋਂ ਦੂਜੇ ਮਨੁੱਖ ਵਿਚ ਸਾਹ ਰਾਹੀਂ ਫੈਲਦਾ ਹੈ। 

ਸਵਾਈਨ ਫਲੂ ਦੇ ਲੱਛਣ 

ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਡਾ. ਦੀਪਤੀ ਨੇ ਸਵਾਇਨ ਫਲੂ ਦੇ ਮੁੱਖ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੇਜ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਗਲੇ ਵਿੱਚ ਦਰਦ, ਸਾਹ ਲੈਣ ਵਿਚ ਤਕਲੀਫ ,ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ ਅਜਿਹੇ ਲੱਛਣ ਹੋਣ ਤੇ ਸਾਨੂੰ ਆਪਣੇ ਆਪ ਦਵਾਈ ਨਹੀਂ ਲੈਣੀ ਚਾਹੀਦੀ ਸਗੋਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ  ਸਰਕਾਰੀ ਹਸਪਤਾਲਾਂ ਵਿੱਚ ਇਸਦਾ ਟੈਸਟ ਅਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾਂਦੀਆਂ ਹਨ , ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।

ਸਵਾਈਨ ਫਲੂ ਤੋਂ ਬਚਾਅ 

ਇਸਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ, ਆਪਣਾ ਨੱਕ ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਤੇ ਬਾਅਦ ਵਿੱਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ, ਭੀੜ ਵਾਲੀਆਂ ਥਾਵਾਂ ਤੇ ਨਾ ਜਾਓ, ਖੰਗ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੋ, ਪੀਣ ਵਾਲੀਆਂ ਚੀਜ਼ਾਂ ਦਾ ਜਿਆਦਾ ਇਸਤੇਮਾਲ ਕਰੋ, ਫਲੂ ਦੇ ਲੱਛਣਾਂ ਵਾਲੇ ਮਰੀਜ਼ ਨਾਲ ਹੱਥ ਨਾ ਮਿਲਾਓ, ਬਾਹਰ ਅਤੇ ਖੁੱਲੇ ਮੈਦਾਨ ਵਿੱਚ ਨਾ ਥੁੱਕੋ। 

ਇਹ ਵੀ ਪੜ੍ਹੋ