ਫ਼ਿਰੋਜ਼ਪੁਰ ਇਮੀਗ੍ਰੇਸ਼ਨ ਵਿਭਾਗ ਦੇ ਐਸਡੀਓ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ, ਜ਼ਖਮੀ

ਮਹਿਕਮੇ ਦੀ ਮਹਿਲਾ ਬੈਲਦਾਰ ਦੇ ਪੁੱਤਰ ਨੇ ਪਹਿਲਾਂ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ, ਦਫ਼ਤਰ ਬੰਦ ਹੋਣ ’ਤੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ

Share:

ਫ਼ਿਰੋਜ਼ਪੁਰ ਇਮੀਗ੍ਰੇਸ਼ਨ ਵਿਭਾਗ ਦੇ ਐਸਡੀਓ 'ਤੇ ਜਾਨਲੇਵਾ ਹਮਲਾ ਹੋਇਆ ਹੈ। ਹਮਲੇ ਵਿੱਚ ਜ਼ਖ਼ਮੀ ਹੋਏ ਐਸਡੀਓ ਰਾਜਿੰਦਰਪਾਲ ਗੋਇਲ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਮਹਿਕਮੇ ਦੀ ਮਹਿਲਾ ਬੈਲਦਾਰ ਦੇ ਪੁੱਤਰ ਨੇ ਪਹਿਲਾਂ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ। ਦਫ਼ਤਰ ਬੰਦ ਹੋਣ ਤੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਮੀਗ੍ਰੇਸ਼ਨ ਵਿਭਾਗ ਫ਼ਿਰੋਜ਼ਪੁਰ ਦੇ ਐਸਡੀਓ ਹੈੱਡ ਵਰਕਸ ਰਾਜਿੰਦਰ ਪਾਲ ਗੋਇਲ ਨੇ ਦੱਸਿਆ ਕਿ ਉਹ ਕੈਨਾਲ ਕਲੋਨੀ ਦੇ ਇੰਚਾਰਜ ਹੈ। ਉਥੇ ਕਈ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ। ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਨਾਜਾਇਜ਼ ਕਬਜ਼ਿਆਂ ਅਤੇ ਚੋਰੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਵਿਭਾਗ ਵਿੱਚ ਇੱਕ ਮਹਿਲਾ ਬੇਲਦਾਰ ਸੀ ਅਤੇ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਉਸ ਦੇ ਲੜਕੇ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ।

 

ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਦੋਂ ਉਨ੍ਹਾਂ ਨੇ ਸਟਾਫ਼ ਨੂੰ ਨਾਲ ਲੈ ਕੇ ਅਜਿਹਾ ਕਰਨ ਤੋਂ ਰੋਕਿਆ ਅਤੇ ਲੋਕਾਂ ਵੱਲੋਂ ਭਵਿੱਖ ਵਿੱਚ ਅਜਿਹਾ ਨਾ ਕਰਨ ਦਾ ਭਰੋਸਾ ਦੇਣ ਅਤੇ ਉਸ ਨੂੰ ਛੱਡ ਦਿੱਤਾ ਗਿਆ। ਦਫਤਰ ਬੰਦ ਹੋਣ 'ਤੇ ਮੌਕਾ ਪਾ ਕੇ ਮੁਲਜ਼ਮਾਂ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ 'ਤੇ ਤਲਵਾਰਾਂ ਅਤੇ ਹਥੌੜਿਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।

 

ਮੁਲਾਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

ਇਸ ਜਾਨਲੇਵਾ ਹਮਲੇ ਵਿੱਚ ਮੁਲਜ਼ਮਾਂ ਨੇ ਉਸ ਦੀ ਕਾਰ ਦਾ ਸ਼ੀਸ਼ਾ ਵੀ ਤੋੜ ਦਿੱਤਾ। ਗੋਇਲ ਨੇ ਕਿਹਾ ਕਿ ਜਦੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਤਾਂ ਉਥੇ ਬਹੁਤ ਸਾਰੇ ਲੋਕ ਮੌਜੂਦ ਸਨ ਪਰ ਕਿਸੇ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਹਮਲਾਵਰ ਉਨ੍ਹਾਂ 'ਤੇ ਹਥਿਆਰਾਂ ਨਾਲ ਵਾਰ ਕਰਦੇ ਰਹੇ, ਹੁਣ ਉਹ ਪੁਲਿਸ ਤੋਂ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਹਮਲਾਵਰਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਡਿਊਟੀ ਦੌਰਾਨ ਕੰਮ ਕਰਨਾ ਬਹੁਤ ਔਖਾ ਹੋ ਜਾਵੇਗਾ |

ਇਹ ਵੀ ਪੜ੍ਹੋ

Tags :