ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ, ਪੁਲਿਸ ਤੇ ਲੱਗੇ ਹਸਪਤਾਲ ਨਾ ਪਹੁੰਚਾਉਣ ਦੇ ਆਰੋਪ

ਜਲੰਧਰ ਦੇ ਗੁਰਾਇਆ ਨੇੜੇ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਇੱਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਨੌਜਵਾਨ ਫਿਲੌਰ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਟਰਾਲੀ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਸਦੀ ਮੌਤ ਹੋ ਗਈ। ਨੌਜਵਾਨ ਦੀ […]

Share:

ਜਲੰਧਰ ਦੇ ਗੁਰਾਇਆ ਨੇੜੇ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਇੱਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਨੌਜਵਾਨ ਫਿਲੌਰ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਟਰਾਲੀ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਸਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਮੇਲ ਚੰਦ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਰੁੜਕਾ ਕਲਾਂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਗੁਰਾਇਆ ਪੁਲਿਸ ਨੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਕੀ ਹੈ ਮਾਮਲਾ
ਜਲੰਧਰ ਦੇ ਗੁਰਾਇਆ ਨੇੜੇ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਲੋਕਾਂ ਨੇ ਦੋਸ਼ ਲਾਇਆ ਕਿ ਜਦੋਂ ਪੁਲਿਸ ਪੁੱਜੀ ਤਾਂ ਨੌਜਵਾਨ ਜ਼ਿੰਦਾ ਸੀ, ਪਰ ਉਹ ਉਸ ਨੂੰ ਹਸਪਤਾਲ ਨਹੀਂ ਲੈ ਕੇ ਗਏ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਹੰਗਾਮਾ ਵੱਧਦਾ ਦੇਖ ਕੇ ਐੱਸਆਈ ਨੇ ਲੋਕਾਂ ਦੇ ਪੈਰ ਫੜ ਕੇ ਮੁਆਫੀ ਮੰਗੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਗਿਆ।
ਮੁਲਜ਼ਮ ਮੌਕੇ ਤੋਂ ਫਰਾਰ
ਹਾਦਸਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਗੁਰਾਇਆ ਨੇੜੇ ਵਾਪਰਿਆ। ਘਟਨਾ ਤੋਂ ਬਾਅਦ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ਤੋਂ ਬਾਅਦ ਜਾਂਚ ਲਈ ਦੇਰ ਰਾਤ ਮੌਕੇ ‘ਤੇ ਪਹੁੰਚੇ ਸਬ ਇੰਸਪੈਕਟਰ ਜਗਦੀਸ਼ ਨੇ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ।
ਲੋਕਾਂ ਨੇ ਪੁਲਿਸ ‘ਤੇ ਲਗਾਇਆ ਆਰੋਪ
ਸਬ-ਇੰਸਪੈਕਟਰ ਜਗਦੀਸ਼ ਮੌਕੇ ‘ਤੇ ਪਹੁੰਚੇ ਤਾਂ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਭੇਜਣ ਲਈ ਕਿਹਾ। ਲੋਕਾਂ ਨੇ ਆਰੋਪ ਲਾਇਆ ਕਿ ਗੁਰਮੇਲ ਚੰਦ ਜ਼ਿੰਦਾ ਸੀ, ਪਰ ਪੁਲੀਸ ਨੇ ਉਸ ਨੂੰ ਹਸਪਤਾਲ ਨਹੀਂ ਲਿਜਾਣ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਧਰ, ਐੱਸਆਈ ਜਗਦੀਸ਼ ਰਾਜ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਲੱਗੇ ਸਾਰੇ ਦੋਸ਼ ਝੂਠੇ ਹਨ।