ਜਲੰਧਰ ‘ਚ ਸ਼ੱਕੀ ਹਾਲਾਤਾਂ ‘ਚ ਮਾਂ-ਧੀ ਦੀ ਮੌਤ

ਜਲੰਧਰ ‘ਚ ਮਾਂ-ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਜ ਨਗਰ ਦੀ ਰਹਿਣ ਵਾਲੀ ਮਾਂ-ਧੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਬੀਮਾਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ। ਪਰ ਰਸਤੇ ਵਿੱਚ ਹੀ ਉਸਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਦੋਂ ਡਾਕਟਰਾਂ ਨੂੰ ਮਾਮਲਾ ਸ਼ੱਕੀ ਲੱਗਿਆ […]

Share:

ਜਲੰਧਰ ‘ਚ ਮਾਂ-ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਜ ਨਗਰ ਦੀ ਰਹਿਣ ਵਾਲੀ ਮਾਂ-ਧੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਬੀਮਾਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ। ਪਰ ਰਸਤੇ ਵਿੱਚ ਹੀ ਉਸਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਦੋਂ ਡਾਕਟਰਾਂ ਨੂੰ ਮਾਮਲਾ ਸ਼ੱਕੀ ਲੱਗਿਆ ਤਾਂ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ।

ਕੀ ਕਹਿਣਾ ਹੈ ਪੁਲਿਸ ਦਾ
ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਰਾਜੇਸ਼ ਠਾਕੁਰ ਨੇ ਦੱਸਿਆ ਕਿ ਐਤਵਾਰ ਨੂੰ ਹਸਪਤਾਲ ਵਿੱਚ ਮੈਡੀਕਲ ਬੋਰਡ ਵੱਲੋਂ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਖੁਸ਼ਬੂ ਦੇ 3 ਬੱਚੇ ਹਨ, ਜਿਨ੍ਹਾਂ ‘ਚ 2 ਬੇਟੀਆਂ ਅਤੇ ਇਕ ਬੇਟਾ ਹੈ। ਪਤਾ ਲੱਗਾ ਹੈ ਕਿ ਉਹ ਕੁਝ ਮਹੀਨਿਆਂ ਤੋਂ ਬਿਮਾਰ ਸੀ। ਉਹ ਦਵਾਈ ‘ਤੇ ਸੀ, ਜਦਕਿ ਉਸ ਦੀ ਬੇਟੀ ਵੀ ਬਿਮਾਰ ਸੀ। ਦੋਵਾਂ ਦੀ ਮੌਤ ਕਿਸ ਕਾਰਨ ਹੋਈ, ਇਹ ਪੋਸਟਮਾਰਟਮ ਰਿਪੋਰਟ ‘ਚ ਸਪੱਸ਼ਟ ਹੋ ਸਕੇਗਾ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਹੋਰ ਪਹਿਲੂਆਂ ਤੋਂ ਵੀ ਜਾਂਚ ਕਰ ਰਹੀ ਹੈ। ਜੇਕਰ ਕੋਈ ਸ਼ੱਕੀ ਚੀਜ਼ ਸਾਹਮਣੇ ਆਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।