ਮਨੀਲਾ 'ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ

ਮ੍ਰਿਤਕ ਦੇ ਪਰਿਵਾਰ ਕੋਲ ਲਾਸ਼ ਲਿਆਉਣ ਲਈ ਨਹੀਂ ਪੈਸੇ। ਸੀਐਮ ਭਗਵੰਤ ਮਾਨ ਤੋਂ ਕੀਤੀ ਮਦਦ ਦੀ ਮੰਗ।

Share:

ਨੌਜਵਾਨ ਆਪਣੇ ਪਰਿਵਾਰ ਦੀ ਗਰੀਬੀ ਦੂਰ ਕਰਨ ਤੇ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ਾਂ 'ਚ ਜਾਂਦੇ ਹਨ। ਜਦੋਂ ਸੱਤ ਸਮੁੰਦਰ ਪਾਰ ਮਾਂ-ਬਾਪ ਦੇ ਲਾਡਲੇ ਦੀ ਮੌਤ ਹੋ ਜਾਂਦੀ ਹੈ ਤਾਂ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹੀ ਇੱਕ ਹੋਰ ਘਟਨਾ ਸਾਮਣੇ ਆਈ ਹੈ। ਮਾਨਸਾ ਦੇ ਪਿੰਡ ਕਲੈਹਰੀ ਦੇ ਵਸਨੀਕ ਨੌਜਵਾਨ ਦੀ ਫਿਲੀਪੀਨਜ਼ ਦੇ ਮਨੀਲਾ 'ਚ ਮੌਤ ਹੋ ਗਈ। ਇਹ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। ਆਤਮਾ ਸਿੰਘ ਨੇ ਦੱਸਿਆ ਕਿ 22 ਨਵੰਬਰ  ਨੂੰ ਉਸਦੇ ਲੜਕੇ ਕਰਮਜੀਤ ਸਿੰਘ ਦੀ ਗੁਰਦਿਆਂ ਦੀ ਇਨਫ਼ੈਕਸ਼ਨ ਕਾਰਨ ਅਚਾਨਕ ਮੌਤ ਹੋ ਗਈ। ਉਹਨਾਂ ਦਾ ਪਰਿਵਾਰ ਡੂੰਘੇ ਸਦਮੇ ’ਚ ਹੈ।

ਸੀਐਮ ਤੋਂ ਮੰਗੀ ਮਦਦ 

ਮ੍ਰਿਤਕ ਕਰਮਜੀਤ ਸਿੰਘ ਦੇ ਪਿਤਾ ਆਤਮਾ ਸਿੰਘ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖਿਆ। ਪੁੱਤ ਦੀ ਲਾਸ਼ ਨੂੰ ਭਾਰਤ ਮੰਗਵਾਉਣ ਲਈ ਮਦਦ ਦੀ ਗੁਹਾਰ ਲਗਾਈ ਹੈ। ਪਿਤਾ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪੁੱਤ ਨੂੰ ਕਰਜ਼ਾ ਲੈਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਹੈ। ਜਿਸ ਕਰਕੇ ਉਹ ਆਪਣੇ ਪੁੱਤ ਦੀ ਲਾਸ਼ ਲਿਆਉਣ ਦਾ ਖਰਚਾ ਨਹੀਂ ਕਰ ਸਕਦੇ। ਪੰਜਾਬ ਸਰਕਾਰ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਕਰੇ ਤਾਂ ਜੋ ਉਹ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਤੇ ਹੋਰ ਰਸਮਾਂ ਕਰ ਸਕਣ। 

ਇਹ ਵੀ ਪੜ੍ਹੋ

Tags :