ਪੰਜਾਬ 'ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ 

ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਸੂਚਨਾ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ।

Share:

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 
photo
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ। ਫੋਟੋ ਕ੍ਰੇਡਿਟ - ਜੇਬੀਟੀ
 
26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ
 
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 26 ਤੋਂ 28 ਦਸੰਬਰ ਤੱਕ ਹੋਵੇਗੀ। ਸ਼੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਹੋਣਗੇ। 26 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 28 ਦਸੰਬਰ ਨੂੰ ਪਾਠ ਦੇ ਭੋਗ ਉਪਰੰਤ ਅਲੌਕਿਕ ਨਗਰ ਕੀਰਤਨ ਕੱਢਿਆ ਜਾਵੇਗਾ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਭਾਗ ਲਵੇਗੀ। ਸ਼ਹੀਦੀ ਸਭਾ ਦੀ ਸਮਾਪਤੀ ਵਾਲੇ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ। 

ਇਹ ਵੀ ਪੜ੍ਹੋ