Kisan Andolan 2.0: ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਕੀਤਾ ਮੁਲਤਵੀ

Kisan Andolan 2.0:  ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਕਾਲੇ ਝੰਡੇ ਲਹਿਰਾਏ ਅਤੇ ਕਾਲੀਆਂ ਪੱਟੀਆਂ ਬੰਨ੍ਹੀਆਂ। ਉਥੇ ਹੀ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ।

Share:

Kisan Andolan 2.0: ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਫਿਲਹਾਲ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਖਨੌਰੀ ਬਾਰਡਰ ਵਿਖੇ ਪੱਤਰਕਾਰਾਂ ਨੂੰ ਦਿੱਤੀ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਕਾਲਾ ਦਿਵਸ ਮਨਾਇਆ। ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਕਾਲੇ ਝੰਡੇ ਲਹਿਰਾਏ ਅਤੇ ਕਾਲੀਆਂ ਪੱਟੀਆਂ ਬੰਨ੍ਹੀਆਂ। ਉਥੇ ਹੀ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ।

ਹਿਸਾਰ 'ਚ ਦੁਪਹਿਰ ਸਮੇਂ ਪੁਲਿਸ-ਕਿਸਾਨਾਂ ਵਿਚਾਲੇ ਹੋਈ ਝੜਪ

ਹਰਿਆਣਾ ਦੇ ਹਿਸਾਰ 'ਚ ਦੁਪਹਿਰ ਸਮੇਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਖਨੌਰੀ ਸਰਹੱਦ 'ਤੇ ਪੰਜਾਬ ਦੇ ਕਿਸਾਨਾਂ ਕੋਲ ਜਾਣਾ ਚਾਹੁੰਦੇ ਸਨ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ। ਕਿਸਾਨਾਂ ਨੇ ਪਥਰਾਅ ਕੀਤਾ। ਇਸ ਝੜਪ ਵਿੱਚ 40 ਪੁਲੀਸ ਮੁਲਾਜ਼ਮ ਅਤੇ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ।

ਇਹ ਵੀ ਪੜ੍ਹੋ