ਅਨਾਜ ਨੀਤੀ ਦੀ ਮੰਗ, ਟਰੱਕ ਅਪਰੇਟਰਾਂ ਨੇ Jammu-Delhi National Highway ਕੀਤਾ ਜਾਮ, ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਜਾਰੀ

ਸਥਿਤੀ ਵਿਗੜਨ ਦੀ ਸੂਰਤ ਵਿੱਚ ਜਲ ਤੋਪਾਂ ਅਤੇ ਦੰਗਾ ਵਿਰੋਧੀ ਵਾਹਨ ਵੀ ਤਾਇਨਾਤ ਕੀਤੇ ਗਏ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ ਬੁੱਧਵਾਰ ਨੂੰ ਟਰੱਕ ਯੂਨੀਅਨ ਅਤੇ ਪੰਜ ਮਜ਼ਦੂਰ ਯੂਨੀਅਨਾਂ ਨੇ ਇਕੱਠੇ ਹੋ ਕੇ ਇਹ ਫੈਸਲਾ ਲਿਆ।

Share:

Punjab News: ਪੰਜਾਬ ਵਿੱਚ ਅਨਾਜ ਨੀਤੀ ਦੀ ਮੰਗ ਨੂੰ ਲੈ ਕੇ ਟਰੱਕ ਅਪਰੇਟਰਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਟਰੱਕ ਯੂਨੀਅਨ ਦੀ ਅਗਵਾਈ ਵਿੱਚ ਕਿਸਾਨ ਜਲੰਧਰ-ਲੁਧਿਆਣਾ ਵਿਚਕਾਰ ਨੈਸ਼ਨਲ ਹਾਈਵੇਅ ’ਤੇ ਫਿਲੌਰ ਵਿੱਚ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਦੇ ਕੇ ਬੈਠ ਗਏ। ਇਹ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹਿਣਾ ਸੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਉਥੇ ਪੁੱਜ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਮ ਖੁਲਵਾਇਆ ਅਤੇ ਟਰੱਕ ਅਪ੍ਰੇਟਰਾਂ ਨੂੰ ਇਕ ਪਾਸੇ ਕਰ ਦਿੱਤਾ। ਫਿਲਹਾਲ ਉਨ੍ਹਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਟਰੱਕ ਅਪਰੇਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆਂ ਤਾਂ ਉਹ ਮੁੜ ਹਾਈਵੇਅ ਜਾਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਸਰਕਾਰ ਸਿਰਫ਼ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ

ਆਲ ਇੰਡੀਆ ਟਰੱਕ ਅਪਰੇਟਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਹੈ ਕਿ ਸਰਕਾਰ ਸਿਰਫ਼ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ ਹੈ, ਪਰ ਹੁਣ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ ਅਤੇ ਧਰਨੇ ਦੇਣਗੇ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਹਨ।

ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਦਾ ਨੁਕਸਾਨ ਕਰ ਰਹੀ

ਆਲ ਇੰਡੀਆ ਟਰੱਕ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਸਾਡੀ ਪਹਿਲੀ ਮੰਗ ਅਨਾਜ ਨੀਤੀ ਸਬੰਧੀ ਹੈ। ਮਜ਼ਦੂਰਾਂ ਅਤੇ ਟਰੱਕ ਯੂਨੀਅਨਾਂ ਦੇ ਕਰੀਬ 2.5 ਲੱਖ ਪਰਿਵਾਰ ਇਕੱਠੇ ਹਨ। ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦੇ ਰਹੀ, ਸਗੋਂ ਸਾਡੇ 'ਤੇ ਬੋਝ ਵਧਾ ਰਹੀ ਹੈ। ਹੈਪੀ ਸੰਧੂ ਨੇ ਕਿਹਾ ਕਿ ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਦਾ ਨੁਕਸਾਨ ਕਰ ਰਹੀ ਹੈ। ਜਿਸ ਕਾਰਨ ਸਰਕਾਰ ਨੂੰ ਅਨਾਜ ਨੀਤੀ ਲਾਗੂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ