Punjab News: ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਪੰਜਾਬ ਦੇ ਸਾਰੇ Toll Plaza ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ 13 ਟੋਲ ਪਲਾਜ਼ਿਆਂ 'ਤੇ ਧਰਨਾ ਦੇਵੇਗਾ। ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।
ਕੌਮੀ ਇਨਸਾਫ ਮੋਰਚੇ ਦੇ ਵੱਲੋਂ ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ , ਤਾਰਾਪੁਰ ਟੋਲ ਪਲਾਜ਼ਾ,ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ,ਸੋਲਖੀਆਂ ਟੋਲ ਪਲਾਜ਼ਾ,ਬੜੌਦੀ ਟੋਲ ਪਲਾਜ਼ਾ,ਪਟਿਆਲਾ ਦਾ ਪਰੇਡੀ ਜੱਟਾ ਟੋਲ ਪਲਾਜ਼ਾ,ਜਲੰਧਰ ਦਾ ਬਾਮਣੀਵਾਲ ਟੋਲ ਪਲਾਜ਼ਾ,ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ,ਘੱਲਾਲ ਟੋਲ ਪਲਾਜ਼ਾ,ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ,ਤਲਵੰਡੀ ਭਾਈ ਟੋਲ ਪਲਾਜ਼ਾ,ਨਵਾਂਸ਼ਹਿਰ ਦਾ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਫ੍ਰੀ ਕੀਤੇ ਜਾਣਗੇ।
ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 January 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰ ਰਿਹਾ ਹੈ। ਮੰਗਾਂ ਪੂਰੀਆਂ ਕਰਵਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ।