Deportation: ਇਸ ਦਿਨ ਅੰਮ੍ਰਿਤਸਰ ਹਵਾਈ ਅੱਡੇ ਤੇ ਉੱਤਰੇਗਾ ਅਮਰੀਕੀ ਜਹਾਜ਼! ਇਸ ਵਾਰ ਕਿੰਨੇ ਭਾਰਤੀ ਕੀਤੇ ਜਾ ਰਹੇ ਡਿਪੋਰਟ?

ਮੱਲਿਕਾਰਜੁਨ ਖੜਗੇ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਗਏ ਹਨ, ਉਹ ਇਸ ਬਾਰੇ ਗੱਲ ਕਰਨਗੇ। ਪ੍ਰਧਾਨ ਮੰਤਰੀ ਮੋਦੀ ਕਹਿੰਦੇ ਰਹਿੰਦੇ ਹਨ ਕਿ ਉਹ ਕਿਸੇ ਵੀ ਸਮੱਸਿਆ ਦਾ ਹੱਲ ਕਰ ਸਕਦੇ ਹਨ, ਕਿਉਂਕਿ ਅਮਰੀਕਾ ਸਾਡਾ ਦੋਸਤ ਹੈ ਅਤੇ ਸਮੱਸਿਆ ਦਾ ਹੱਲ ਹੋ ਜਾਵੇਗਾ।

Share:

ਅਮਰੀਕੀ ਸਰਕਾਰ ਨੇ 100 ਹੋਰ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦਾ ਫੈਸਲਾ ਕੀਤਾ ਹੈ। ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਚੁੱਪੀ ਧਾਰੀ ਹੋਈ ਹੈ, ਪਰ ਸੂਤਰ ਦੱਸ ਰਹੇ ਹਨ ਕਿ ਗੈਰ-ਕਾਨੂੰਨੀ ਤੌਰ 'ਤੇ ਗਏ ਇਨ੍ਹਾਂ ਭਾਰਤੀਆਂ ਨੂੰ 15 ਫਰਵਰੀ ਨੂੰ ਅਮਰੀਕਾ ਤੋਂ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ।

5 ਫਰਵਰੀ ਨੂੰ 104 ਭਾਰਤੀਆਂ ਨੂੰ ਕੀਤਾ ਸੀ ਡਿਪੋਰਟ

ਜ਼ਿਕਰਯੋਗ ਹੈ ਕਿ 5 ਫਰਵਰੀ ਨੂੰ ਅਮਰੀਕੀ ਸਰਕਾਰ ਨੇ ਇੱਕ ਫੌਜੀ ਜਹਾਜ਼ ਰਾਹੀਂ 104 ਭਾਰਤੀਆਂ ਡਿਪੋਰਟ ਕੀਤਾ ਸੀ। ਇਸ ਜਹਾਜ਼ ਵਿੱਚ ਗੁਜਰਾਤ ਦੇ 33, ਹਰਿਆਣਾ ਦੇ 33, ਪੰਜਾਬ ਦੇ 30, ਮਹਾਰਾਸ਼ਟਰ ਦੇ 3, ਚੰਡੀਗੜ੍ਹ ਦੇ 2 ਅਤੇ ਉੱਤਰ ਪ੍ਰਦੇਸ਼ ਦੇ 3 ਲੋਕ ਸਵਾਰ ਸਨ। ਇਨ੍ਹਾਂ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਸੀ। ਡਿਪੋਰਟ ਕੀਤੇ ਗਏ ਲੋਕਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਾਰਿਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਲਿਆਂਦਾ ਗਿਆ ਸੀ। ਹਾਲਾਤ ਅਜਿਹੇ ਸਨ ਕਿ ਸਫ਼ਰ ਦੌਰਾਨ ਕਿਸੇ ਨੂੰ ਵੀ ਆਪਣੀ ਸੀਟ ਤੋਂ ਉੱਠਣ ਦੀ ਇਜਾਜ਼ਤ ਨਹੀਂ ਸੀ। ਇਸ ਤਰੀਕੇ ਨਾਲ ਇੱਕ ਭਾਰਤੀ ਨੂੰ ਦੇਸ਼ ਨਿਕਾਲਾ ਦੇਣ ਦਾ ਦੇਸ਼ ਵਿੱਚ ਸਖ਼ਤ ਵਿਰੋਧ ਹੋਇਆ। ਇਹ ਮੁੱਦਾ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਵੀ ਉਠਾਇਆ ਸੀ।

ਕਾਂਗਰਸ ਨੇ ਨਿਸ਼ਾਨਾ ਸਾਧਿਆ

ਦੂਜੇ ਪਾਸੇ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਅਮਰੀਕਾ ਤੋਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ 'ਨੇੜਲੇ ਸਬੰਧਾਂ' ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ 'ਤੇ ਸਵਾਲ ਉਠਾਏ। ਖੜਗੇ ਨੇ ਡਿਪੋਰਟੀਆਂ ਨਾਲ ਕੀਤੇ ਗਏ ਅਣਮਨੁੱਖੀ ਸਲੂਕ ਬਾਰੇ ਚਿੰਤਾ ਜ਼ਾਹਰ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਲਈ ਆਪਣੀਆਂ ਫਲਾਈਟ ਭੇਜ ਸਕਦਾ ਸੀ।

ਇਹ ਵੀ ਪੜ੍ਹੋ

Tags :