Dera Baba Nanak: ਆਰਮੀ ਕੈਂਟ ਨੇੜੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਹਰਦੀਪ ਸਿੰਘ ਦੁਕਾਨ ਦੇ ਬਾਹਰ ਬੈਠਾ ਅੱਗ ਸੇਕ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਸਾਈਕਲ ’ਤੇ ਆਏ ਨੌਜਵਾਨਾਂ ਨੇ ਉਸ ਤੇ ਹਮਲਾ ਕਰ ਦਿੱਤਾ।

Share:

ਨਵੇਂ ਸਾਲ ਵਾਲੇ ਦਿਨ ਡੇਰਾ ਬਾਬਾ ਨਾਨਕ-ਬਟਾਲਾ ਮਾਰਗ ’ਤੇ ਆਰਮੀ ਕੈਂਟ ਦੇ ਨੇੜੇ ਸਥਿਤ ਚੌਂਕ ਕਾਹਲਾਂਵਾਲੀ ਵਿਖੇ ਅੱਜ ਚਿੱਟੇ ਦਿਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਿੰਡ ਜੌੜੀਆਂ ਕਲਾਂ ਦੇ ਚਾਵਲਾ ਐਲੀਮੀਨੀਅਮ ਫੈਬਲੀਕੇਟਰ ਦੇ ਮਾਲਕ ਹਰਦੀਪ ਸਿੰਘ (35) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦਰਦਨਾਕ ਘਟਨਾ ਕਾਰਨ ਏਰੀਏ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

ਘਟਨਾ ਵਾਲੀ ਥਾਂ ਤੋਂ ਮਿਲੇ 14 ਗੋਲੀਆਂ ਦੇ ਖੋਲ 

ਜਾਣਕਾਰੀ ਅਨੁਸਾਰ ਹਰਦੀਪ ਸਿੰਘ ਅੱਜ ਦੁਪਹਿਰ ਕਰੀਬ ਤਿੰਨ ਵਜੇ ਆਪਣੀ ਦੁਕਾਨ ਦੇ ਬਾਹਰ ਬੈਠਾ ਅੱਗ ਸੇਕ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਸਾਈਕਲ ’ਤੇ ਆਏ ਨੌਜਵਾਨਾਂ ਨੇ ਦਰਜਨ ਤੋਂ ਵੱਧ ਗੋਲੀਆਂ ਚਲਾ ਕੇ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਐੱਸਐੱਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ 14 ਗੋਲੀਆਂ ਦੇ ਖੋਲ ਮਿਲੇ ਹਨ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਖੁਲਾਸਾ ਤਫ਼ਤੀਸ਼ ਤੋਂ ਬਾਅਦ ਹੀ ਕੀਤਾ ਜਾ ਸਕੇਗਾ।
 

ਇਹ ਵੀ ਪੜ੍ਹੋ

Tags :