ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੋ ਦਿਨਾਂ ਦੀ Police Remand 'ਤੇ

ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਪ੍ਰਦੀਪ ਕਲੇਰ ਨੂੰ ਬੇਅਦਬੀ ਮਾਮਲਿਆਂ 'ਚ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਹੁਣ ਉਸ ਕੋਲੋਂ ਬੇਅਦਬੀ ਮਾਮਲਿਆਂ ਦੇ ਕਾਰਨਾਂ ਅਤੇ ਇਨ੍ਹਾਂ ਨੂੰ ਕਿਵੇਂ ਅੰਜਾਮ ਦਿੱਤਾ ਗਿਆ, ਇਸ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਉਹ ਇੰਨੇ ਸਮੇਂ ਤੋਂ ਆਪਣੀ ਪਛਾਣ ਕਿੱਥੇ ਅਤੇ ਕਿਵੇਂ ਛੁਪਾ ਰਿਹਾ ਸੀ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।

Share:

Punjab News: ਸ਼ਨੀਵਾਰ ਨੂੰ ਬੇਅਦਬੀ ਮਾਮਲੇ 'ਚ ਗ੍ਰਿਫਤਾਰ ਡੇਰਾ ਸੱਚਾ ਸੌਦਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਡਿਊਟੀ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਪ੍ਰਦੀਪ ਕਲੇਰ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਵਰਨਣਯੋਗ ਹੈ ਕਿ ਸਾਲ 2015 ਵਿੱਚ ਜ਼ਿਲ੍ਹੇ ਵਿੱਚ ਵਾਪਰੀਆਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ ਪਰ ਬੇਅਦਬੀ ਕਾਂਡ ਦੇ ਮੁਲਜ਼ਮ ਅਤੇ ਮੁੱਖ ਸਾਜ਼ਿਸ਼ਕਾਰ ਡੇਰਾ ਸੱਚਾ ਸੌਦਾ ਕੌਮੀ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਉਦੋਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਤਿੰਨ ਐਫਆਈਆਰ ਕੀਤੀਆਂ ਗਈਆਂ ਸਨ ਦਰਜ

SIT ਨੇ 7 ਜੁਲਾਈ 2020 ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਉਪਰੋਕਤ ਤਿੰਨ ਮੈਂਬਰਾਂ ਦੇ ਨਾਮ ਲਏ ਸਨ। ਪੁਲਿਸ ਨੇ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਗ੍ਰੰਥ ਦੀ ਚੋਰੀ, 25 ਸਤੰਬਰ 2015 ਨੂੰ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਉਣ ਦੀ ਘਟਨਾ ਅਤੇ ਉਸ ਤੋਂ ਬਾਅਦ ਸਾਰੇ ਮਾਮਲਾ ਖਿਲਾਫ ਮਾਮਲਾ ਦਰਜ ਕੀਤਾ ਸੀ। 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਤਿੰਨਾਂ ਮਾਮਲਿਆਂ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਸਨ।

9 ਫਰਵਰੀ ਨੂੰ ਪ੍ਰਦੀਪ ਕਲੇਰ ਨੂੰ ਕੀਤਾ ਸੀ ਗ੍ਰਿਫਤਾਰ

ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਉਪਰੋਕਤ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵੱਲੋਂ 2021 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਹੁਣ, ਪ੍ਰਦੀਪ ਕਲੇਰ ਦੇ ਅਯੁੱਧਿਆ ਵਿੱਚ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਐਸਆਈਟੀ ਅਤੇ ਸੀਆਈਏ ਫਰੀਦਕੋਟ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 9 ਫਰਵਰੀ ਨੂੰ ਗੁਰੂਗ੍ਰਾਮ ਤੋਂ ਉਸ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ