Punjab News: ਬੇਅਦਬੀ ਮਾਮਲੇ 'ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Punjab News: ਦਰਅਸਲ ਡੇਰਾ ਮੁਖੀ ਗੁਰਮੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ SIT ਦੀ ਬਜਾਏ CBI ਤੋਂ ਕਰਵਾਈ ਜਾਵੇ ਪਰ ਹਾਲ ਹੀ 'ਚ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ।

Share:

Punjab News: ਬੇਅਦਬੀ ਮਾਮਲੇ 'ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਦਰਅਸਲ ਡੇਰਾ ਮੁਖੀ ਗੁਰਮੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ SIT ਦੀ ਬਜਾਏ CBI ਤੋਂ ਕਰਵਾਈ ਜਾਵੇ ਪਰ ਹਾਲ ਹੀ 'ਚ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਦਾਇਰ ਪਟੀਸ਼ਨ ਵਿੱਚ ਡੇਰਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿੱਚ ਬੇਅਦਬੀ ਮਾਮਲੇ ਵਿੱਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ ਵਿੱਚ ਜਿਵੇਂ ਹੀ ਸੂਬੇ ਵਿੱਚ ਸਰਕਾਰ ਬਦਲੀ ਤਾਂ ਅਗਸਤ 2018 ਵਿੱਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ।

ਹਾਈਕੋਰਟ ਦੇ ਹੁਕਮਾਂ 'ਤੇ ਐਸ.ਆਈ.ਟੀ ਕਰ ਰਹੀ ਜਾਂਚ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਹੈ। ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਹਾਈਕੋਰਟ ਦੇ ਹੁਕਮਾਂ 'ਤੇ ਐਸ.ਆਈ.ਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਇਸ ਲਈ ਡੇਰਾ ਮੁਖੀ ਵੱਲੋਂ ਹੁਣ ਇਹ ਮੰਗ ਕਰਨਾ ਸਰਾਸਰ ਗਲਤ ਹੈ।

 

ਇਹ ਵੀ ਪੜ੍ਹੋ