ਢੀਂਡਸਾ ਤੇ ਬਾਦਲ ਦਾ ਹੋ ਸਕਦਾ ਸਮਝੌਤਾ, ਜਾਣੋ ਕਿਵੇਂ

ਢੀਂਡਸਾ ਨੇ ਭਾਜਪਾ ਤੇ ਆਪ ਵੱਲੋਂ ਪੇਸ਼ਕਸ਼ਾਂ ਦਾ ਖੁਲਾਸਾ ਕੀਤਾ। ਨਾਲ ਹੀ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ।

Share:

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਵੱਖ ਹੋ ਕੇ ਅਕਾਲੀ ਦਲ ਸੰਯੁਕਤ ਬਣਾਉਣ ਵਾਲੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਸੁਖਬੀਰ ਬਾਦਲ ਨਾਲ ਹੱਥ ਮਿਲਾਉਣ ਲਈ ਤਿਆਰ ਹਨ। ਦੋਵਾਂ ਵਿਚਕਾਰ ਸਮਝੌਤਾ ਹੋ ਸਕਦਾ ਹੈ। ਇਸਦੇ ਲਈ ਢੀਂਡਸਾ ਵੀ ਰਾਜ਼ੀ ਹਨ। ਪ੍ਰੰਤੂ, ਕੁੱਝ ਗੱਲਾਂ ਹਨ ਜੋ ਇਸ ਸਮਝੌਤੇ ਦੇ ਵਿਚਕਾਰ ਹਾਲੇ ਰੁਕਾਵਟ ਬਣੀਆਂ ਹਨ। ਸੰਭਾਵਨਾ ਹੈ ਕਿ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂ ਮਿਲਕੇ ਇਹਨਾਂ ਰੁਕਾਵਟਾਂ ਨੂੰ ਦੂਰ ਕਰ ਸਕਦੇ ਹਨ। ਇਸਦੇ ਸੰਕੇਤ ਖੁਦ ਸੁਖਦੇਵ ਸਿੰਘ ਢੀਂਡਸਾ ਵੱਲੋਂ ਦਿੱਤੇ ਗਏ। 
 
ਅਕਾਲੀ ਹਾਂ, ਅਕਾਲੀ ਹੀ ਰਹਾਂਗਾ
 
ਢੀਂਡਸਾ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਵਿੱਚ ਇਕੱਠੇ ਹੋ ਸਕਦੇ ਹਾਂ। ਪਰ ਸੁਖਬੀਰ ਸਿੰਘ ਬਾਦਲ ਅੜੇ ਹਨ। ਜੇਕਰ ਸੁਖਬੀਰ ਬਾਦਲ ਲੀਡਰਸ਼ਿਪ ਛੱਡਦੇ ਹਨ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਜ਼ਰੂਰ ਸ਼ਾਮਲ ਹੋਣਗੇ।  ਜਦੋਂ ਤੱਕ ਸੁਖਬੀਰ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕੀਤੇ ਗੁਨਾਹਾਂ ਦੀ ਪੰਜਾਬ ਦੇ ਲੋਕਾਂ ਤੋਂ ਮੁਆਫੀ ਨਹੀਂ ਮੰਗਦੇ ਅਤੇ ਪ੍ਰਧਾਨ ਦਾ ਅਹੁਦਾ ਨਹੀਂ ਛੱਡਦੇ, ਉਦੋਂ ਤੱਕ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਣਗੇ। ਪਰ ਇੰਨਾ ਜ਼ਰੂਰ ਹੈ ਕਿ ਉਹ ਅਕਾਲੀ ਹਨ ਤੇ ਅਕਾਲੀ ਰਹਿਣਗੇ। 
 
ਭਾਜਪਾ ਤੇ ਆਪ ਦੀਆਂ ਪੇਸ਼ਕਸ਼ਾਂ 
 
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਾਰਟੀ ਵਿੱਚ ਰਲੇਵੇਂ ਲਈ ਕਈ ਵਾਰ ਪੇਸ਼ਕਸ਼ਾਂ ਆਈਆਂ ਪਰ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ । ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਕਿਸ ਪਾਰਟੀ ਨਾਲ ਗਠਜੋੜ ਕਰੇਗੀ, ਇਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਮਾਂ ਹੀ ਦੱਸੇਗਾ, ਉਹ ਫਿਲਹਾਲ ਕੁੱਝ ਨਹੀਂ ਕਹਿ ਸਕਦੇ ।

 

ਇਹ ਵੀ ਪੜ੍ਹੋ