ਦਿਲਜੀਤ ਦੋਸਾਂਝ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਮਾਨ ਬੋਲੇ - ਛੋਟੇ ਭਰਾ ਨੂੰ ਮਿਲ ਕੇ ਖੁਸ਼ੀ ਹੋਈ

ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸਮਾਰੋਹ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਲਾਕੇ 'ਚ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ।

Share:

ਹਾਈਲਾਈਟਸ

  • ਇਸ ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ

Diljit Dosanjh meets Punjab CM: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ਵਿੱਚ ਸੰਗੀਤਕ ਸਮਾਗਮ ਹੋਣ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਹੋਇਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਆਖਰਕਾਰ ਇਸ ਲਈ ਇਜਾਜ਼ਤ ਦਿੱਤੀ ਗਈ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਦੋਸਾਂਝ ਨਾਲ ਇੱਕ ਵੀਡੀਓ ਪੋਸਟ ਕੀਤਾ ਹੈ।

ਦਿਲਜੀਤ ਦੀ ਸੀਐੱਮ ਮਾਨ ਨਾਲ ਮੁਲਾਕਾਤ

CM ਭਗਵੰਤ ਮਾਨ ਨੇ ਲਿਖਿਆ- ਅੱਜ ਪੰਜਾਬੀ ਬੋਲੀ ਅਤੇ ਗਾਇਕੀ ਨੂੰ ਹੱਦਾਂ ਪਾਰ ਕਰਨ ਵਾਲੇ ਆਪਣੇ ਛੋਟੇ ਭਰਾ ਦਿਲਜੀਤ ਦੁਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਕੌਮ ਦੇ ਨੁਮਾਇੰਦਿਆਂ ਅਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ। ਪੰਜਾਬੀ ਆ ਗਏ ਓਏ,ਛਾ ਗਏ ਓਏ। ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਸਾਰੀਆਂ ਰੁਕਾਵਟਾਂ ਹੁਣ ਦੂਰ ਹੋ ਗਈਆਂ ਹਨ। ਪਰ, ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਹਾਈ ਕੋਰਟ ਤੱਕ ਵੀ ਪਹੁੰਚਿਆ ਸੀ।

ਪ੍ਰੋਗਾਰਮ ਵਿੱਚ ਵੀਆਈਪੀਜ਼ ਦੇ ਸ਼ਾਮਲ ਹੋਣ ਦਾ ਸੰਭਾਵਨਾ

ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸਮਾਰੋਹ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਲਾਕੇ 'ਚ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।