Good News: ਯਾਤਰੀਆਂ ਨੂੰ ਮਿਲਣ ਜਾ ਰਹੀ ਵੱਡੀ ਸੁਵਿਧਾ, ਅੰਮ੍ਰਿਤਸਰ ਏਅਰਪੋਰਟ ਤੋਂ ਜ਼ਲਦ ਸ਼ੁਰੂ ਹੋਵੇਗੀ ਇਸ ਸ਼ਹਿਰ ਲਈ ਸਿੱਧੀ ਉਡਾਨ 

Good News:  ਅਲਾਇੰਸ ਏਅਰ ਕੰਪਨੀ ਵੱਲੋਂ ਇਹ ਉਡਾਣ ਜਲਦੀ ਸ਼ੁਰੂ ਕੀਤੀ ਜਾਣੀ ਹੈ। ਪਾਇਲਟ ਵਜੋਂ ਕੰਪਨੀ ਨੇ ਅੰਮ੍ਰਿਤਸਰ-ਦੇਹਰਾਦੂਨ ਰੂਟ ਦਾ ਦੋ ਦਿਨਾਂ ਤੱਕ ਉਡਾਣਾਂ ਚਲਾ ਕੇ ਨਿਰੀਖਣ ਕੀਤਾ ਹੈ।

Courtesy: JBT

Share:

Good News: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਪ੍ਰੈਲ ਵਿੱਚ ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ। ਅਲਾਇੰਸ ਏਅਰ ਕੰਪਨੀ ਵੱਲੋਂ ਇਹ ਉਡਾਣ ਜਲਦੀ ਸ਼ੁਰੂ ਕੀਤੀ ਜਾਣੀ ਹੈ। ਪਾਇਲਟ ਵਜੋਂ ਕੰਪਨੀ ਨੇ ਅੰਮ੍ਰਿਤਸਰ-ਦੇਹਰਾਦੂਨ ਰੂਟ ਦਾ ਦੋ ਦਿਨਾਂ ਤੱਕ ਉਡਾਣਾਂ ਚਲਾ ਕੇ ਨਿਰੀਖਣ ਕੀਤਾ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਸੂਰੀ ਆਦਿ ਜਾਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਏਅਰਲਾਈਨ ਵੱਲੋਂ ਇਹ ਉਡਾਣ ਅਪ੍ਰੈਲ ਮਹੀਨੇ ਵਿੱਚ ਹੀ ਸ਼ੁਰੂ ਕੀਤੀ ਜਾਣੀ ਹੈ। ਫਿਲਹਾਲ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕੰਪਨੀ ਵੱਲੋਂ ਇਹ ਉਡਾਣ ਰੋਜ਼ਾਨਾ ਦੋ ਵਾਰ ਚਲਾਈ ਜਾਵੇਗੀ।

ਮਸੂਰੀ ਦੇ ਪਹਾੜਾਂ ਦੀ ਸੈਰ ਕਰਨ ਵਾਲੇ ਸੈਲਾਨੀਆਂ ਨੂੰ ਸੁਵਿਧਾ 

ਇਸ ਲਈ ਕੇਂਦਰ ਸਰਕਾਰ ਦੀ ਮਨਜ਼ੂਰੀ ਪਹਿਲਾਂ ਹੀ ਮਿਲ ਚੁੱਕੀ ਸੀ। ਅੰਮ੍ਰਿਤਸਰ ਤੋਂ ਮਸੂਰੀ ਦੇ ਪਹਾੜਾਂ ਦੀ ਸੈਰ ਕਰਨ ਲਈ ਸੈਲਾਨੀ ਵੀ ਇਸ ਆਸਾਨ ਰਸਤੇ ਨੂੰ ਅਪਣਾ ਸਕਦੇ ਹਨ। ਇਹ ਫਲਾਈਟ ਤੁਹਾਡੇ ਲਈ ਦੇਹਰਾਦੂਨ ਵਿੱਚ ਕੁਝ ਘੰਟਿਆਂ ਵਿੱਚ ਪਹੁੰਚ ਜਾਵੇਗੀ। ਇਸ ਨਾਲ ਤੁਹਾਡਾ ਕੀਮਤੀ ਸਮਾਂ ਬਰਬਾਦ ਨਹੀਂ ਹੋਵੇਗਾ।
 

ਇਹ ਵੀ ਪੜ੍ਹੋ