Lok Sabha Elections 2024: ਜਲੰਧਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ 'ਤੇ ਟੀਨੂੰ ਦੇ ਚੋਣ ਲੜਨ ਦੀ ਚਰਚਾ ਹੋਈ ਤੇਜ਼

Lok Sabha Elections 2024: ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਵਨ ਕੁਮਾਰ ਟੀਨੂੰ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਟਿਕਟ ਨੂੰ ਲੈ ਕੇ ਉਨ੍ਹਾਂ ਦੇ ਨਾਂ ਦੀ ਕਾਫੀ ਚਰਚਾ ਹੈ। ਦੱਸ ਦੇਈਏ ਕਿ ਪਵਨ ਕੁਮਾਰ ਟੀਨੂੰ ਪਹਿਲੀ ਵਾਰ 2012 ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ।

Share:

Lok Sabha Elections 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਹੀ ਪਾਰਟੀਆਂ ਉਮੀਦਵਾਰਾਂ ਦੇ ਨਾਂਅ ਫਾਈਨਲ ਕਰਨ ਵਿੱਚ ਲਗੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਲਿਸਟ ਇਸੀ ਹਫਤੇ ਜਾਰੀ ਹੋ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਮੀਦਵਾਰਾਂ ਦੇ ਨਾਂਅ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਫਾਈਨਲ ਕਰ ਲਏ ਗਏ ਹਨ। ਹੁਣ ਕਿਸੇ ਵੇਲੇ ਵੀ ਉਮੀਦਵਾਰਾਂ ਦੀ ਲਿਸਟ ਜਾਰੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਵਨ ਕੁਮਾਰ ਟੀਨੂੰ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਟਿਕਟ ਨੂੰ ਲੈ ਕੇ ਉਨ੍ਹਾਂ ਦੇ ਨਾਂ ਦੀ ਕਾਫੀ ਚਰਚਾ ਹੈ। ਦੱਸ ਦੇਈਏ ਕਿ ਪਵਨ ਕੁਮਾਰ ਟੀਨੂੰ ਪਹਿਲੀ ਵਾਰ 2012 ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਉਸਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਿਆ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ।

ਇਹ ਵੀ ਪੜ੍ਹੋ