ਪੰਜਾਬ ਵਿੱਚ ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਪ੍ਰੇਸ਼ਾਨ ਕਿਸਾਨ ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਕਈ ਡੀਸੀ ਦਫਤਰਾਂ ਵਿੱਚ ਪੁੱਜੇ

ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨਾ ਸੁਣੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Share:

 

ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਪ੍ਰੇਸ਼ਾਨ ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ।

 

ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫ਼ਤਰਾਂ ਵਿੱਚ ਪੁੱਜੇ ਕਿਸਾਨ

ਕਿਸਾਨ ਆਗੂ ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਪੰਜਾਬ ਦੇ ਕਈ ਡੀਸੀ ਦਫ਼ਤਰਾਂ ਵਿੱਚ ਪੁੱਜੇ ਹਨ। ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਨਾਲ ਤਿੱਖੀ ਬਹਿਸ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਤੇ ਸੁਪਰੀਮ ਕੋਰਟ ਅਤੇ ਐਨਜੀਟੀ ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ਪੰਧੇਰੇ ਨੇ ਕਿਹਾ ਕਿ ਅਜਿਹੀਆਂ ਗੱਲਾਂ ਵੀ ਲੋਕਾਂ ਸਾਹਮਣੇ ਰੱਖੀਆਂ ਗਈਆਂ, ਜਿਸ ਤੋਂ ਬਾਅਦ ਕਿਸਾਨਾਂ ਦਾ ਅਕਸ ਖਰਾਬ ਹੋਇਆ ਹੈ। ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਸਨਅਤ ਹੈ। ਇਹ ਸਿਰਫ ਸਰਕਾਰੀ ਅੰਕੜੇ ਹਨ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ 51 ਫੀਸਦੀ ਪ੍ਰਦੂਸ਼ਣ ਦਾ ਕਾਰਨ ਉਦਯੋਗ ਹਨ। ਇਸ ਦੇ ਬਾਵਜੂਦ ਦੋਸ਼ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ

Tags :