ਦਿਵਾਲੀ ਗਿਫ਼ਟ – ਬਜ਼ੁਰਗਾਂ ਨੂੰ ਮੁਫ਼ਤ ਯਾਤਰਾ, ਵਪਾਰੀਆਂ ਨੂੰ ਟੈਕਸ ਮੁਆਫ਼

ਦਿਵਾਲੀ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ। ਇਸ ‘ਚ ਸ਼ਹੀਦ ਪਰਿਵਾਰਾਂ, ਬਜ਼ੁਰਗਾਂ, ਵਪਾਰੀਆਂ ਲਈ ਅਹਿਮ ਫੈਸਲੇ ਲਏ ਗਏ। ਵਪਾਰੀਆਂ ਦਾ ਲੰਬੇ ਸਮੇਂ ਤੋਂ ਵੱਡਾ ਮਸਲਾ ਲਟਕਿਆ ਸੀ, ਉਸਨੂੰ ਹੱਲ ਕਰਨ ਲਈ ਅਹਿਮ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ। ਸ਼ਹੀਦਾਂ […]

Share:

ਦਿਵਾਲੀ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ। ਇਸ ‘ਚ ਸ਼ਹੀਦ ਪਰਿਵਾਰਾਂ, ਬਜ਼ੁਰਗਾਂ, ਵਪਾਰੀਆਂ ਲਈ ਅਹਿਮ ਫੈਸਲੇ ਲਏ ਗਏ। ਵਪਾਰੀਆਂ ਦਾ ਲੰਬੇ ਸਮੇਂ ਤੋਂ ਵੱਡਾ ਮਸਲਾ ਲਟਕਿਆ ਸੀ, ਉਸਨੂੰ ਹੱਲ ਕਰਨ ਲਈ ਅਹਿਮ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ। ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾਈ ਗਈ। ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਗਈ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨਗੇ। ਆਉਣ ਵਾਲੇ ਸਮੇਂ ਵਿੱਚ ਬਜ਼ੁਰਗਾਂ ਨੂੰ ਰੇਲਾਂ ਅਤੇ ਬੱਸਾਂ ਰਾਹੀਂ ਧਾਰਮਿਕ ਸਥਾਨਾਂ ’ਤੇ ਲਿਜਾਇਆ ਜਾਵੇਗਾ। ਇਹ ਸਕੀਮ ਆਉਣ ਵਾਲੇ ਗੁਰਪੁਰਬ ਨੂੰ 27 ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਬਜ਼ੁਰਗਾਂ ਨੂੰ ਨਾਂਦੇੜ ਸਾਹਿਬ, ਵਾਰਾਣਸੀ, ਮਾਤਾ ਨੈਣਾ ਦੇਵੀ, ਜਵਾਲਾ ਜੀ, ਸਾਲਾਸਰ ਧਾਮ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।

ਸ਼ਹੀਦ ਪਰਿਵਾਰਾਂ ਦਾ ਵਧਾਇਆ ਮਾਣ 

ਆਪ ਸਰਕਾਰ ਨੇ ਸ਼ਹੀਦ ਪਰਿਵਾਰਾਂ ਦਾ ਮਾਣ ਵਧਾਇਆ। ਪੰਜਾਬ ਵਿੱਚ ਪਹਿਲਾਂ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਂਦੀ ਸੀ। ਹੁਣ ਇਸਨੂੰ ਵਧਾ ਕੇ 20 ਹਜ਼ਾਰ ਰੁਪਏ ਕਰ ਦਿੱਤਾ ਗਿਆ। ਇਸਦੇ ਨਾਲ ਹੀ ਅਰਧ ਸੈਨਿਕ ਬਲਾਂ ‘ਚ ਵੀ ਜ਼ਖ਼ਮੀ ਹੋਣ ਦੀ ਸੂਰਤ ‘ਚ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾਈ ਗਈ ਹੈ।  ਪਹਿਲਾਂ 76 ਤੋਂ 100 ਫੀਸਦੀ ਅੰਗਹੀਣ ਲੋਕਾਂ ਨੂੰ 20 ਲੱਖ ਰੁਪਏ ਮਿਲਦੇ ਸਨ। ਹੁਣ ਇਸ ਰਕਮ ਵਧਾ ਕੇ 40 ਲੱਖ ਰੁਪਏ ਕੀਤੀ ਗਈ।  51 ਫੀਸਦੀ ਤੋਂ 75 ਫੀਸਦੀ ਤੱਕ ਦੇ ਅੰਗਹੀਣਾਂ ਲਈ ਸਹਾਇਤਾ ਰਾਸ਼ੀ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਤੋਂ 50 ਫੀਸਦੀ ਤੱਕ ਦੇ ਅੰਗਹੀਣਾਂ ਲਈ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਗਈ। 

ਵਪਾਰੀਆਂ ਨੂੰ ਦਿਵਾਲੀ ਤੋਹਫ਼ਾ 

ਕੈਬਨਿਟ ਮੀਟਿੰਗ ਦੌਰਾਨ ਵਪਾਰੀਆਂ ਨੂੰ ਦਿਵਾਲੀ ਤੋਹਫ਼ਾ ਦਿੱਤਾ ਗਿਆ। ਸਰਕਾਰ ਵਨ ਟਾਈਮ ਸੈਟਲਮੈਂਟ ਸਕੀਮ ਲਿਆਵੇਗੀ। ਪੰਜਾਬ ਵੈਲਿਊ ਐਡਿਡ ਟੈਕਸ ਐਕਟ 2005 ਕੇਸ, ਸੀਐਸਟੀ 1956 ਦੇ ਕੇਸ, ਪੰਜਾਬ ਬੁਨਿਆਦੀ ਢਾਂਚਾ 2002 ਦੇ ਕੇਸ, ਪੰਜਾਬ ਜਨਰਲ ਟੈਕਸ, ਪੰਜਾਬ ਐਂਟਰਟੇਨਮੈਂਟ ਟੈਕਸ, ਲਗਜ਼ਰੀ ਟੈਕਸ 2009, ਪੰਜਾਬ ਇੰਸਟੀਚਿਊਟ ਐਂਡ ਆਨਰ ਟੈਕਸ ਲਗਭਗ 61847 ਕੇਸ ਹਨ, ਜਿਨ੍ਹਾਂ ਵਿੱਚੋਂ 2017 ਤੋਂ ਪਹਿਲਾਂ ਸਭ ਤੋਂ ਵੱਧ 32689 ਵੈਟ ਟੈਕਸ ਦੇ ਕੇਸ ਹਨ। 39787 ਵਪਾਰੀਆਂ ‘ਤੇ 1 ਲੱਖ ਰੁਪਏ ਤੱਕ ਦਾ ਟੈਕਸ ਬਕਾਇਆ ਸੀ। ਵਿਆਜ, ਜੁਰਮਾਨਾ ਅਤੇ ਟੈਕਸ ਮੁਆਫ ਕੀਤਾ ਜਾਵੇਗਾ। ਜਿਸਦਾ ਟੈਕਸ 1 ਲੱਖ ਤੋਂ 1 ਕਰੋੜ ਰੁਪਏ ਤੱਕ ਹੈ। ਉਨ੍ਹਾਂ ਲਈ 50% ਛੋਟ ਦਿੱਤੀ ਗਈ ਹੈ। ਇਸਦੇ ਨਾਲ 100 ਫੀਸਦੀ ਵਿਆਜ ਅਤੇ ਜੁਰਮਾਨਾ ਮੁਆਫ ਕਰ ਦਿੱਤਾ ਗਿਆ ਹੈ। 19,361 ਕੇਸ ਹਨ ਜਿਨ੍ਹਾਂ ਨੂੰ ਲਾਭ ਹੋਵੇਗਾ।