ਖੇਤਾ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ, ਪੁਲਿਸ ਨੂੰ ਸੌਂਪਿਆ

ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨ ਵਿੱਚ ਸ਼ਨੀਵਾਰ ਸਵੇਰੇ ਫੋਰਸ ਦੀ ਇੱਕ ਟੁਕੜੀ ਪੰਜਾਬ ਪੁਲਿਸ ਨਾਲ ਸਾਂਝੇ ਤੌਰ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਪਾਕਿਸਤਾਨੀ ਡਰੋਨ ਪਿੰਡ ਦੇ ਇੱਕ ਖੇਤ ਵਿੱਚ ਪਿਆ ਹੈ

Share:

ਸੀਮਾ ਸੁਰੱਖਿਆ ਬਲ  ਨੇ ਪੁਲਿਸ ਨਾਲ ਸਾਂਝੇ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਪਿੰਡ ਭੈਣੀ ਰਾਜਪੂਤਾਨ ਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਅਤੇ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜਾਂਚ ਤੋਂ ਬਾਅਦ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਡਰੋਨ ਅਤੇ ਹੈਰੋਇਨ ਦਾ ਪੈਕੇਟ ਸਥਾਨਕ ਪੁਲਿਸ ਨੂੰ ਸੌਂਪ ਦਿੱਤਾ।

ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨ ਵਿੱਚ ਸ਼ਨੀਵਾਰ ਸਵੇਰੇ ਫੋਰਸ ਦੀ ਇੱਕ ਟੁਕੜੀ ਪੰਜਾਬ ਪੁਲਿਸ ਨਾਲ ਸਾਂਝੇ ਤੌਰ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਪਾਕਿਸਤਾਨੀ ਡਰੋਨ ਪਿੰਡ ਦੇ ਇੱਕ ਖੇਤ ਵਿੱਚ ਪਿਆ ਹੈ। ਇਸ ਤੋਂ ਤੁਰੰਤ ਬਾਅਦ ਸਵੇਰੇ 10:58 ਵਜੇ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਸਾਂਝਾ ਸਰਚ ਅਭਿਆਨ ਚਲਾਇਆ।

 

ਡਰੋਨ ਅਤੇ ਹੈਰੋਇਨ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕ ਖੇਤ 'ਚੋਂ ਚੀਨ ਦਾ ਬਣਿਆ ਡੀਜੇਆਈ ਮੈਵਿਕ-3 ਕਲਾਸਿਕ ਡਰੋਨ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਜਵਾਨਾਂ ਨੇ ਪੀਲੀ ਸੈਲੋ ਟੇਪ ਵਿੱਚ ਲਪੇਟਿਆ ਇੱਕ ਪੈਕੇਟ ਬਰਾਮਦ ਕੀਤਾ ਹੈ। ਇਸ ਵਿੱਚੋਂ 540 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਡਰੋਨ ਅਤੇ ਹੈਰੋਇਨ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ

Tags :