ਪਤਨੀ ਨਾਲ ਹੋਈ ਅਨਬਨ ਦੇ ਬਾਅਦ ਨਸ਼ੇੜੀ ਪਤੀ ਨੇ ਕੀਤੀ ਖੁਦਕੁਸ਼ੀ

28 ਸਾਲਾ ਗੁਰਪ੍ਰੀਤ ਸਿੰਘ ਗੋਪੀ ਆਪਣੀ ਪਤਨੀ ਨਾਲ ਨਿਗਾਹਾ ਰੋਡ 'ਤੇ ਆਪਣੇ ਮਾਤਾ-ਪਿਤਾ ਕੋਲ ਰਹਿੰਦਾ ਸੀ। ਉਨ੍ਹਾਂ ਦੇ ਵਿਆਹ ਨੂੰ ਕਰੀਬ 8 ਸਾਲ ਹੋ ਗਏ ਸਨ ਅਤੇ ਉਨ੍ਹਾਂ ਦੇ ਕੋਈ ਔਲਾਦ ਨਹੀਂ ਸੀ।

Share:

ਮੋਗਾ ਦੇ ਨਿਗਾਹਾ ਰੋਡ 'ਤੇ ਰਹਿਣ ਵਾਲੇ ਨੌਜਵਾਨ ਨੇ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨਸ਼ੇ ਦਾ ਆਦੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ, ਜੋ ਮੁਕਤਸਰ ਦਾ ਰਹਿਣ ਵਾਲਾ ਸੀ। ਫਿਲਹਾਲ ਉਹ ਆਪਣੀ ਪਤਨੀ ਨਾਲ ਨਿਗਾਹਾ ਰੋਡ 'ਤੇ ਰਹਿੰਦਾ ਸੀ। ਨੌਜਵਾਨ ਦੀ ਕਿਸੇ ਗੱਲੋਂ ਆਪਣੀ ਪਤਨੀ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਉਸ ਦੀ ਪਤਨੀ ਆਪਣੇ ਮਾਤਾ-ਪਿਤਾ ਕੋਲ ਰਹਿਣ ਲਈ ਚਲੀ ਗਈ।

ਅਕਸਰ ਹੁੰਦੇ ਸੀ ਝਗੜੇ

ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਜਿਸ ਕਾਰਨ ਉਹ ਕੋਈ ਕੰਮ ਨਹੀਂ ਕਰਦਾ ਸੀ। ਇਸ ਕਾਰਨ ਪਤੀ-ਪਤਨੀ 'ਚ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਬੀਤੇ ਦਿਨ ਗੁਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਉਹ ਆਪਣੇ ਮਾਤਾ-ਪਿਤਾ ਕੋਲ ਰਹਿਣ ਚਲੀ ਗਈ ਸੀ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ।

ਲਾਸ਼ ਪੋਸਟਮਾਰਟਮ ਲਈ ਭੇਜੀ

ਪੁਲਿਸ ਨੇ ਮੌਕੇ ਵਾਰਦਾਤ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਲਿਆ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਧਾਰਾ 174 ਤਹਿਤ ਕੇਸ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ

Tags :