ਨਸ਼ੇ ਨੇ ਲੀਲ ਲਿਆ ਜਵਾਨ ਪੁੱਤ, ਮਾਂ ਦਾ ਰੋ-ਰੋ ਕੇ ਬੁਰਾ ਹਾਲ

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਹੜੇ ਨੌਜਵਾਨ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਮਾਂ ਦਾ ਪੁੱਤ ਨਸ਼ੇ ਦੀ ਦਲ-ਦਲ ਵਿੱਚ ਨਾ ਫਸੇ।

Share:

ਹਾਈਲਾਈਟਸ

  • ਲੜਕਾ ਨਸ਼ੇ ਦੀ ਹਾਲਤ ਵਿੱਚ ਝਾੜੀਆਂ ਵਿੱਚ ਬੇਹੋਸ਼ ਪਿਆ ਸੀ

ਪੰਜਾਬ ਵਿੱਚ ਨਸ਼ੇ ਦੇ ਕਾਰਣ ਮੌਤਾਂ ਦਾ ਸਿਲਸਿਲਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਸ਼ੇ ਨੂੰ ਠੱਲ ਨਹੀਂ ਪੈ ਰਹੀ। ਹੁਣ ਨਵਾਂ ਮਾਮਲਾ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਇਲਾਕੇ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਾਂਸ਼ੀ ਮਸੀਹ ਵਾਸੀ ਪਿੰਡ ਚੌਧਰੀਵਾਲ ਵਜੋਂ ਹੋਈ ਹੈ। ਉਹ ਇੱਕ ਕੰਪਨੀ 'ਚ ਕੰਮ ਕਰਦਾ ਸੀ। ਕੰਮ ਤੋਂ ਵਾਪਿਸ ਆਉਣ ਦੇ ਬਾਦ ਉਹ ਘਰੋਂ ਨਿਕਲ ਗਿਆ ਅਤੇ ਨਸ਼ੇ ਕਾਰਨ ਬੇਹੋਸ਼ ਹੋ ਕੇ ਝਾੜੀਆਂ ਵਿੱਚ ਡਿੱਗ ਪਿਆ। ਹਸਪਤਾਲ 'ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

 

18 ਸਾਲ ਦਾ ਸੀ

ਮ੍ਰਿਤਕ ਦੀ ਮਾਤਾ ਸਬਾ ਮਸੀਹ ਨੇ ਦੱਸਿਆ ਕਿ ਉਸ ਦੇ ਲੜਕੇ ਕਾਂਸ਼ੀ ਮਸੀਹ ਦੀ ਉਮਰ ਕਰੀਬ 18 ਸਾਲ ਸੀ ਅਤੇ ਉਹ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਕੱਲ੍ਹ ਹੀ ਕੰਪਨੀ ਤੋਂ ਪਿੰਡ ਪਰਤਿਆ ਸੀ। ਆਉਂਦਿਆਂ ਹੀ ਉਹ ਘਰੋਂ ਨਿਕਲ ਗਿਆ। ਕੁਝ ਸਮੇਂ ਬਾਅਦ ਪਿੰਡ ਦੇ ਕਿਸੇ ਵਿਅਕਤੀ ਨੇ ਫੋਨ ਕੀਤਾ ਕਿ ਉਨ੍ਹਾਂ ਦਾ ਲੜਕਾ ਨਸ਼ੇ ਦੀ ਹਾਲਤ ਵਿੱਚ ਝਾੜੀਆਂ ਵਿੱਚ ਬੇਹੋਸ਼ ਪਿਆ ਹੈ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਉਹ ਬੇਹੋਸ਼ ਪਿਆ ਸੀ। ਉਹ ਉਸ ਨੂੰ ਚੁੱਕ ਕੇ ਘਰ ਲੈ ਆਏ, ਜਿੱਥੇ ਡਾਕਟਰ ਨੂੰ ਬੁਲਾ ਕੇ ਉਸ ਦਾ ਇਲਾਜ ਕਰਵਾਇਆ ਗਿਆ, ਪਰ ਉਹ ਬਚ ਨਹੀਂ ਸਕਿਆ। ਉਨ੍ਹਾਂ ਨੇ ਦੱਸਿਆ ਕਿ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਇਹ ਵੀ ਪੜ੍ਹੋ

Tags :