ਨਸ਼ੇ ਨੇ ਖੋਹ ਲਏ ਇੱਕ ਹੀ ਪਰਿਵਾਰ ਦੇ ਦੋ ਪੁੱਤਰ

ਦੋਵਾਂ ਦੇ ਮੂੰਹ ਵਿੱਚੋਂ ਨਿਕਲ ਰਿਹਾ ਸੀ ਖੂਨ, ਪੋਸਟ ਮਾਰਟਮ ਤੋਂ ਬਾਅਦ ਪਤਾ ਲੱਗੇਗਾ ਮੌਤ ਦੇ ਕਾਰਨਾਂ ਦਾ, ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਜਾਂਚ ਜਾਰੀ

Share:

ਅਬੋਹਰ ਦੇ ਪਿੰਡ ਤੇਲੂਪੁਰਾ ਦੇ ਵਸਨੀਕ ਦੋ ਸਕੇ ਭਰਾਵਾਂ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮ ਨਾਲੇ ਤੋਂ ਬਰਾਮਦ ਹੋਈਆਂ ਹਨ। ਇਸ ਮਾਮਲੇ 'ਚ ਮ੍ਰਿਤਕਾਂ ਦੇ ਪਿਤਾ ਦਾ ਕਹਿਣਾ ਹੈ ਕਿ ਦੋਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਜਿਸ ਤੋਂ ਬਾਅਦ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾਂ ਦੇ ਪਿਤਾ ਓਮਪ੍ਰਕਾਸ਼ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਕੱਲ੍ਹ ਸਿਵਲ ਹਸਪਤਾਲ ਆਈਬਿਊਪਰੋਫ਼ੈਨ ਦੀਆਂ ਗੋਲੀਆਂ ਲੈਣ ਲਈ ਗਏ ਸਨ, ਪਰ ਸ਼ਾਮ ਨੂੰ ਘਰ ਵਾਪਸ ਨਹੀਂ ਆਏ। ਗੁਆਂਢੀਆਂ ਨੇ ਦੱਸਿਆ ਕਿ ਦੋਵੇਂ ਡਰੇਨ ਦੇ ਕੋਲ ਪਏ ਹਨ। ਉਸ ਦੇ ਦੋਵੇਂ ਲੜਕੇ ਪਿਛਲੇ 10 ਸਾਲਾਂ ਤੋਂ ਨਸ਼ੇ ਦੇ ਆਦੀ ਸਨ। ਜਿਸ ਕਾਰਨ ਉਹ ਨਸ਼ਾ ਛੱਡਣ ਲਈ ਸਿਵਲ ਹਸਪਤਾਲ ਤੋਂ ਗੋਲੀਆਂ ਖਾਂਦੇ ਸਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਬੇਟਾ ਦਿੱਲੀ ਵਿੱਚ ਟੈਕਨੀਕਲ ਇੰਜੀਨੀਅਰ ਸੀ ਅਤੇ ਦੂਜਾ ਕੰਪਿਊਟਰ ਰਿਪੇਅਰ ਦੀ ਦੁਕਾਨ ਚਲਾਉਂਦਾ ਸੀ।

 


ਲੋਕਾਂ ਨੇ ਦੇਖੀਆਂ ਲਾਸ਼ਾਂ 

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲੋਕਾਂ ਨੇ ਸੇਮ ਨਾਲੇ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ 'ਤੇ ਪਹੁੰਚੇ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਸੰਸਥਾ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ। ਦੋਵਾਂ  ਦੀ ਪਛਾਣ 25 ਸਾਲਾ ਰਾਹੁਲ ਅਤੇ 26 ਸਾਲਾ ਸੁਸ਼ੀਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ

Tags :