ਡਰਗ ਮਾਮਲਾ: ਹੁਣ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮਿਲੀ SIT ਦੀ ਕਮਾਨ 

ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਮਾਮਲੇ ਦੀ ਜਾਂਚ ਕਰੇਗੀ। SIT ਵਿੱਚ ਮੈਂਬਰ ਵਜੋਂ ਪਟਿਆਲਾ ਦੇ SSP ਵਰੁਣ ਸ਼ਰਮਾ ਅਤੇ ਧੂਰੀ ਦੇ SP ਯੋਗੇਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। 

Share:

Drugs Case: ਡਰਗ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਸ਼ਕਲਾਂ ਘਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ADGP ਮੁਖਵਿੰਦਰ ਸਿੰਘ ਛੀਨਾ ਦੇ 31 ਦਿਸੰਬਰ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਹੁਣ SIT ਦਾ ਦੋਬਾਰਾ ਗਠਨ ਕਰ ਦਿੱਤਾ ਹੈ। ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਮਾਮਲੇ ਦੀ ਜਾਂਚ ਕਰੇਗੀ। SIT ਵਿੱਚ ਮੈਂਬਰ ਵਜੋਂ ਪਟਿਆਲਾ ਦੇ SSP ਵਰੁਣ ਸ਼ਰਮਾ ਅਤੇ ਧੂਰੀ ਦੇ SP ਯੋਗੇਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਮਜੀਠੀਆ ਖਿਲਾਫ 20 ਅਗਸਤ 2021 ਨੂੰ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਸੀ।

8 ਮਹੀਨੇ SIT ਦੇ ਮੁਖੀ ਰਹੇ ਏਡੀਜੀਪੀ ਮੁਖਵਿੰਦਰ ਛੀਨਾ

ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ 8 ਮਹੀਨੇ ਇਸ SIT ਦੇ ਮੁਖੀ ਰਹੇ। 11 ਦਸੰਬਰ ਨੂੰ ਸੰਮਨ ਭੇਜ ਕੇ ਮਜੀਠੀਆ ਨੂੰ 18 ਦਸੰਬਰ ਨੂੰ ਤਲਬ ਕੀਤਾ ਸੀ। ਫਿਰ 30 ਦਸੰਬਰ ਨੂੰ ਮਜੀਠੀਆ ਤੋਂ ਚਾਰ ਘੰਟੇ ਪੁੱਛਗਿੱਛ ਕੀਤੀ ਗਈ। ਸਾਲ 2013 ਵਿੱਚ ਪੰਜਾਬ ਪੁਲਿਸ ਨੇ ਪਹਿਲਵਾਨ ਜਗਦੀਸ਼ ਸਿੰਘ ਭੋਲਾ ਨੂੰ 6 ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਫਿਰ ਮੋਹਾਲੀ ਅਦਾਲਤ ਦੇ ਬਾਹਰ ਪੇਸ਼ੀ ਦੌਰਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਂ ਲੈ ਕੇ ਦੋਸ਼ ਲਾਏ ਸਨ। ਹਾਲਾਂਕਿ ਉਸ ਸਮੇਂ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ ਸੀ।

ਜਾਣੋ ਕੀ ਹੈ ਮਾਮਲਾ

ਜਦੋਂ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ STF ਬਣਾਈ ਗਈ ਸੀ। ਉਨ੍ਹਾਂ ਨੇ ਇਸ ਮਾਮਲੇ 'ਤੇ ਸਾਲ 2018 'ਚ ਸਰਕਾਰ ਨੂੰ ਰਿਪੋਰਟ ਦਿੱਤੀ ਸੀ। ਇਸ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਵੀ ਉਸ ਖਿਲਾਫ ਕੋਈ ਮਾਮਲਾ ਦਰਜ ਨਹੀਂ ਹੋਇਆ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ 3 ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਮਜੀਠੀਆ ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਕੇਸ ਦਰਜ ਕੀਤਾ। 2018 ਦੀ ਰਿਪੋਰਟ ਦੇ ਆਧਾਰ 'ਤੇ 49 ਪੰਨਿਆਂ ਦੀ ਐਫਆਈਆਰ ਵਿੱਚ ਉਸ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਕੇਸ ਦਰਜ ਹੋਣ ਮਗਰੋਂ ਉਸ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ, ਪਰ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਫਿਲਹਾਲ ਉਹ 10 ਅਗਸਤ 2022 ਤੋਂ ਜ਼ਮਾਨਤ 'ਤੇ ਬਾਹਰ ਹੈ। 

ਇਹ ਵੀ ਪੜ੍ਹੋ