ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਫੜੀ ਨਸ਼ੇ ਦੀ ਫੈਕਟਰੀ 

ਦੀਵਾਲੀ ਮੌਕੇ ਪੁਲਿਸ ਨੂੰ ਪਟਾਕਿਆਂ ਦੀਆਂ ਨਜਾਇਜ ਫੈਕਟਰੀਆਂ ਫੜਦੇ ਦੇਖਿਆ ਹੋਵੇਗਾ ਪ੍ਰੰਤੂ ਇਸ ਵਾਰ ਪੰਜਾਬ ਪੁਲਿਸ ਨੇ ਨਸ਼ੇ ਦੀ ਫੈਕਟਰੀ ਫੜੀ ਹੈ। ਫਤਹਿਗੜ੍ਹ ਸਾਹਿਬ ਪੁਲਿਸ ਹੱਥ ਇਹ ਕਾਮਯਾਬੀ ਲੱਗੀ ਹੈ। ਲੱਖਾਂ ਦੀ ਗਿਣਤੀ ਚ ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਫੈਕਟਰੀ ਮਾਲਕ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।  ਕਿਵੇਂ ਤੋੜਿਆ ਨੈੱਟਵਰਕ  ਰੋਪੜ ਰੇਂਜ ਦੇ […]

Share:

ਦੀਵਾਲੀ ਮੌਕੇ ਪੁਲਿਸ ਨੂੰ ਪਟਾਕਿਆਂ ਦੀਆਂ ਨਜਾਇਜ ਫੈਕਟਰੀਆਂ ਫੜਦੇ ਦੇਖਿਆ ਹੋਵੇਗਾ ਪ੍ਰੰਤੂ ਇਸ ਵਾਰ ਪੰਜਾਬ ਪੁਲਿਸ ਨੇ ਨਸ਼ੇ ਦੀ ਫੈਕਟਰੀ ਫੜੀ ਹੈ। 
ਫਤਹਿਗੜ੍ਹ ਸਾਹਿਬ ਪੁਲਿਸ ਹੱਥ ਇਹ ਕਾਮਯਾਬੀ ਲੱਗੀ ਹੈ। ਲੱਖਾਂ ਦੀ ਗਿਣਤੀ ਚ ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਫੈਕਟਰੀ ਮਾਲਕ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 


ਕਿਵੇਂ ਤੋੜਿਆ ਨੈੱਟਵਰਕ 


ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਪੁਲਿਸ ਨੇ ਅੰਬਾਲਾ, ਹਰਿਆਣਾ ਦੇ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ।ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹਾਸਲ ਕੀਤੀ। ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ ‘ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਸਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਚ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ ਸੀ। ਇਸ ਮਾਮਲੇ ‘ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ। 

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ। ਫੋਟੋ ਕ੍ਰੇਡਿਟ – ਜੇਬੀਟੀ

ਆਈਜੀ ਭੁੱਲਰ ਨੇ ਦਿੱਤੀ ਜਾਣਕਾਰੀ 

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ। ਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ। ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ।