Jalandhar: ਨਸ਼ੇ ਦੀ ਓਵਰਡੋਜ਼ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਲਾਸ਼ ਕੋਲੋਂ ਚਿੱਟੇ ਦਾ ਟੀਕਾ ਬਰਾਮਦ

Jalandhar: ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਹਰਕਮਲ ਪਿਛਲੇ ਦਿਨੀ ਰੋਜ਼ਾਨਾ ਵਾਂਗ ਘਰੋਂ ਬਾਹਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ।

Share:

Jalandhar: ਪੰਜਾਬ ਵਿੱਚ ਨਸ਼ੇ ਦਾ ਕਹਿਰ ਅੱਜੇ ਵੀ ਜਾਰੀ ਹੈ। ਜਲੰਧਰ 'ਚ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਕਮਲ ਸਿੰਘ (25) ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਵਾਰਦਾਤ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਹਰਕਮਲ ਪਿਛਲੇ ਦਿਨੀ ਰੋਜ਼ਾਨਾ ਵਾਂਗ ਘਰੋਂ ਬਾਹਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ। ਇਹ ਕਹਿ ਕੇ ਹਰਕਮਲ ਤੁਰੰਤ ਆਪਣੇ ਘਰ ਦੀ ਛੱਤ 'ਤੇ ਚਲਾ ਗਿਆ। ਕਾਫੀ ਦੇਰ ਤੱਕ ਮਾਂ ਹਰਕਮਲ ਨੂੰ ਬੁਲਾਉਂਦੀ ਰਹੀ। ਪਰ ਜਦੋਂ ਉਹ ਹੇਠਾਂ ਨਾ ਆਇਆ ਤਾਂ ਮਾਂ ਚਾਹ ਬਣਾ ਕੇ ਛੱਤ 'ਤੇ ਲੈ ਗਈ।

ਬੇਹੋਸ਼ੀ ਦੀ ਹਾਲਤ 'ਚ ਛੱਤ 'ਤੇ ਪਿਆ ਸੀ ਨੌਜਵਾਨ

ਉਸ ਨੇ ਦੇਖਿਆ ਕਿ ਹਰਕਮਲ ਬੇਹੋਸ਼ੀ ਦੀ ਹਾਲਤ 'ਚ ਛੱਤ 'ਤੇ ਪਿਆ ਸੀ। ਮਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਜਦੋਂ ਮੌਕੇ 'ਤੇ ਡਾਕਟਰ ਨੂੰ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਅਨੁਸਾਰ ਹਰਕਮਲ ਕੋਲੋਂ ਪਰਿਵਾਰ ਵੱਲੋਂ ਬਰਾਮਦ ਕੀਤਾ ਗਿਆ ਟੀਕਾ ਚਿੱਟੇ ਦਾ ਸੀ। ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਜਾਂਚ ਲਈ ਪਹੁੰਚੀ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ 174 ਸੀ.ਆਰ.ਪੀ.ਸੀ ਦੇ ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ