2 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ,ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈਰੋਇਨ

ਪੰਜਾਬ ਦੇ ਤਰਨਤਾਰਨ ‘ਚ 2 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਤਰਨਤਾਰਨ ਪੁਲਿਸ ਦੀ ਇਸ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੇ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਚੌਕਸੀ ਵਧਾ […]

Share:

ਪੰਜਾਬ ਦੇ ਤਰਨਤਾਰਨ ‘ਚ 2 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਤਰਨਤਾਰਨ ਪੁਲਿਸ ਦੀ ਇਸ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੇ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਸੀ।

ਪਾਕਿਸਤਾਨ ਤੋਂ ਨਸ਼ੇ ਦੀ ਖੇਪ ਆਉਣ ਦੀ ਮਿਲੀ ਸੀ ਸੂਚਨਾ

ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੇ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਸੀ। ਭਿੱਖੀਵਿੰਡ ਵੱਲ ਕੀਤੀ ਗਈ ਨਾਕਾਬੰਦੀ ਦੌਰਾਨ ਸੂਚਨਾ ਮਿਲੀ ਕਿ ਕੁਝ ਸ਼ੱਕੀ ਵਿਅਕਤੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਹਰੀਕੇ ਪੱਤਣ ਵੱਲ ਜਾ ਰਹੇ ਹਨ। ਜਿਸ ਤੇ ਚੌਹਲਾ ਸਾਹਿਬ ਥਾਣੇ ਦੇ ਐੱਸਐੱਚਓ ਵਿਨੋਦ ਸ਼ਰਮਾ ਨੇ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇਅ ’ਤੇ ਨਾਕਾਬੰਦੀ ਕਰ ਦਿੱਤੀ। ਨਾਕਾਬੰਦੀ ਦੌਰਾਨ ਉਕਤ ਸਕਾਰਪੀਓ ਗੱਡੀ ਪਿੰਡ ਕਿੜੀਆ ਨੇੜੇ ਘੁੰਮਦੀ ਦਿਖਾਈ ਦਿੱਤੀ।

ਪੁਲਿਸ ਥਾਣਾ ਇੰਚਾਰਜ ਨੇ ਡੀਐੱਸਪੀ ਰਵੀਸ਼ੇਰ ਸਿੰਘ ਦੀ ਹਾਜ਼ਰੀ ‘ਚ ਗੱਡੀ ਨੂੰ ਘੇਰ ਕੇ ਦੋਵਾਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ, ਜਿਸ ਦੌਰਾਨ ਉਨ੍ਹਾਂ ਦੀ ਪਹਿਚਾਣ ਅਰਸ਼ਦੀਪ ਅਰਸ਼ ਸਿੰਘ ਵਾਸੀ ਪਿੰਡ ਨੂਰਪੁਰ, ਰਾਜਪ੍ਰੀਤ ਸਿੰਘ ਰਾਜ ਵਾਸੀ ਪਿੰਡ ਮੱਲਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ | ਗੱਡੀ ਦੀ ਤਲਾਸ਼ੀ ਦੌਰਾਨ ਪਲਾਸਟਿਕ ਦੇ ਡੱਬੇ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਤਸਕਰਾਂ ਖ਼ਿਲਾਫ਼ ਚੌਹਲਾ ਸਾਹਿਬ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।