Punjab News: 'ਵੱਡੀਆਂ ਮੱਛੀਆਂ ਹੁਣ ਨਹੀਂ ਬਚਣਗੀਆਂ ', ਨਸ਼ੇ ਨੂੰ ਲੈ ਕੇ CM ਮਾਨ ਨੇ ਤਸਕਰਾਂ ਨੂੰ ਦਿੱਤੀ ਸਖਤ ਚਿਤਾਵਨੀ 

Drug Smugglers in Punjab ਪੰਜਾਬ 'ਚ ਫੈਲੇ ਡਰੱਗਜ਼ ਰੈਕੇਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਖਤ ਹਨ। ਬੁੱਧਵਾਰ ਨੂੰ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ, ਮਾਨ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿਚ ਨਸ਼ਾ ਤਸਕਰਾਂ 'ਤੇ ਜ਼ੋਰਦਾਰ ਹਮਲਾ ਕੀਤਾ ਜਾਵੇਗਾ। ਵੱਡੀਆਂ ਮੱਛੀਆਂ ਵੀ ਹੁਣ ਬਚ ਨਹੀਂ ਸਕਣਗੀਆਂ।

Share:

ਪੰਜਾਬ ਨਿਊਜ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਜਨਤਾ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਐਂਟੀ-ਨਾਰਕੋਟਿਕਸ ਹੈਲਪਲਾਈਨ ਨੰਬਰ ਅਤੇ ਵਟਸਐਪ ਚੈਟਬੋਟ ਵੀ ਲਾਂਚ ਕੀਤਾ।

STF ਨੂੰ ANTF ਵਿੱਚ ਬਦਲ ਦਿੱਤਾ ਗਿਆ ਸੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਸਪੈਸ਼ਲ ਟਾਸਕ ਫੋਰਸ ਨੂੰ 'ਐਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ' ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਜੋਂ ਬਦਲ ਦਿੱਤਾ ਹੈ। ਇਹ ਸੈੱਲ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ।

ਗੁਪਤ ਰੱਖੀ ਜਾਵੇਗੀ ਸੂਚਨਾ ਦੇਣ ਵਾਲਿਆਂ ਦੀ ਪਛਾਣ 

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦੀ ਮੁਰੰਮਤ ਕੀਤੀ ਗਈ ਹੈ। ਹੁਣ ਸੂਬੇ 'ਚ ਨਸ਼ਾ ਤਸਕਰਾਂ 'ਤੇ ਜ਼ੋਰਦਾਰ ਹਮਲਾ ਕੀਤਾ ਜਾਵੇਗਾ। ਵੱਡੀਆਂ ਮੱਛੀਆਂ ਵੀ ਹੁਣ ਬਚ ਨਹੀਂ ਸਕਣਗੀਆਂ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ANTF ਦੇ ਜਵਾਨਾਂ ਦੀ ਗਿਣਤੀ ਵਧਾਈ ਜਾਵੇਗੀ

ਕਿ ਏ.ਟੀ.ਐਫ. ਦੇ ਜਵਾਨਾਂ ਦੀ ਮੌਜੂਦਾ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਪੁਲਿਸ ਵਿਭਾਗ ਵਿੱਚ 10 ਹਜਾਰ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ। ਨਵੀਂ ਸਥਾਪਿਤ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ ਨੂੰ ਅਤਿ-ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ-ਟੈਕ ਸੌਫਟਵੇਅਰ, ਹਾਰਡਵੇਅਰ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।

ANTF ਨੂੰ ਮਿਲਣਗੇ ਨਵੇਂ ਵਾਹਨ 

ANTF ਦੀ ਬਿਹਤਰੀ ਲਈ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਦਿੱਤੀਆਂ ਜਾਣਗੀਆਂ। ਭਾਵੇਂ ਪੁਲਿਸ ਨੂੰ ਡਰੋਨ ਅਤੇ ਤਸਕਰੀ ਦੇ ਰੂਪ ਵਿੱਚ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ 379 ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਅਗਲੇਰੀ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਹਿਲਕਦਮੀ ਵਜੋਂ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਹੇਠਲੇ ਪੱਧਰ 'ਤੇ ਤਾਇਨਾਤ ਵੱਡੀ ਗਿਣਤੀ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ ਜੋ ਲੰਬੇ ਸਮੇਂ ਤੋਂ ਇੱਕ ਥਾਂ 'ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ