ਸ਼ਰਾਬੀ ASI ਦਾ ਹੰਗਾਮਾ, SHO ਨੂੰ ਕੱਢੀਆਂ ਗਾਲ੍ਹਾਂ 

ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਖੂਬ ਹੰਗਾਮਾ ਕੀਤਾ ਗਿਆ। ਇਸਦੀ ਵੀਡੀਓ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋ ਗਈ ਹੈ। ਸਬੰਧਤ ਏਐਸਆਈ ਖਿਲਾਫ ਕਾਰਵਾਈ ਦਾ ਦਾਅਵਾ ਕੀਤਾ ਗਿਆ। 

Share:

ਖੰਨਾ 'ਚ ਸ਼ਰਾਬੀ ASI ਨੇ ਹੰਗਾਮਾ ਕੀਤਾ। ਇੱਥੋਂ ਤੱਕ ਕਿ ਸ਼ਰੇਆਮ ਆਪਣੇ ਹੀ ਐਸ.ਐਚ.ਓ. ਨੂੰ ਗਾਲ੍ਹਾਂ ਕੱਢੀਆਂ। ਇਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਜਿਸ ਕਾਰਨ ਏਐਸਆਈ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਿਟੀ ਥਾਣਾ ਦੇ ਏਐਸਆਈ ਸੁਰਾਜਦੀਨ ਨੇ ਡਿਊਟੀ ਦੌਰਾਨ ਸ਼ਰਾਬ ਪੀਤੀ ਹੋਈ ਸੀ। ਜਿਸਦੀ ਸ਼ਿਕਾਇਤ ਐਸਐਚਓ ਹੇਮੰਤ ਮਲਹੋਤਰਾ ਨੂੰ ਮਿਲੀ। ਐਸਐਚਓ ਨੇ ਥਾਣਾ ਮੁਨਸ਼ੀ ਨੂੰ ਨਾਲ ਲੈ ਕੇ ਏਐਸਆਈ ਸੁਰਾਜਦੀਨ ਨੂੰ  ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ। ਏਐਸਆਈ ਨੇ ਉਥੇ ਐਮਰਜੈਂਸੀ ਵਾਰਡ ਵਿੱਚ ਕਾਫੀ ਹੰਗਾਮਾ ਕੀਤਾ। ਐਸਐਚਓ ਨਾਲ ਬਦਸਲੂਕੀ ਕੀਤੀ। ਨੌਬਤ ਹੱਥੋਪਾਈ ਤੱਕ ਪਹੁੰਚ ਗਈ। ਜਿਸਤੋਂ ਬਾਅਦ ਡੀਐਸਪੀ ਰਾਜੇਸ਼ ਕੁਮਾਰ ਮੌਕੇ ’ਤੇ ਪੁੱਜੇ ਅਤੇ ਸਥਿਤੀ ’ਤੇ ਕਾਬੂ ਪਾਇਆ।

ASI ਖਿਲਾਫ ਹੋਵੇਗੀ ਸਖਤ ਕਾਰਵਾਈ 

ਡੀਐਸਪੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਵੀਡੀਓ ਮਿਲ ਗਈ ਹੈ। ਇਸਦੀ ਜਾਂਚ ਕੀਤੀ ਜਾ ਰਹੀ ਹੈ। ASI ਨੇ ਡਿਊਟੀ ਦੌਰਾਨ ਮਾੜੀ ਗੱਲ ਕੀਤੀ ਹੈ। ਇਹ ਅਨੁਸ਼ਾਸਨ ਤੋੜਨ ਅਤੇ ਵਿਭਾਗ ਨੂੰ ਬਦਨਾਮ ਕਰਨ ਵਾਲੀ ਹਰਕਤ ਹੈ। ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ