Republic Day Alert: ਬੀ.ਐਸ.ਐਫ ਹਾਈ ਅਲਰਟ 'ਤੇ, 24 ਘੰਟੇ ਚਲਾਇਆ ਜਾ ਰਿਹਾ ਸਰਚ ਅਭਿਆਨ

Republic Day Alert:  BSF ਵੱਲੋਂ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਨਾਲ ਹੀ ਕੇਂਦਰੀ ਖੁਫੀਆ ਏਜੰਸੀਆਂ ਦੇ ਅਧਿਕਾਰੀ ਵੀ ਹਾਲਾਤਾਂ ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਸਰਹੱਦੀ ਖੇਤਰ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। 

Share:

Republic Day Alert: ਗਣਤੰਤਰ ਦਿਵਸ ਨੂੰ ਲੈ ਕੇ ਸੀਮਾ ਸੁਰੱਖਿਆ ਬੱਲ (BSF) ਹਾਈ ਅਲਰਟ 'ਤੇ ਹੈ। ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 550 ਕਿਲੋਮੀਟਰ ਲੰਬੀ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। BSF ਵੱਲੋਂ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਨਾਲ ਹੀ ਕੇਂਦਰੀ ਖੁਫੀਆ ਏਜੰਸੀਆਂ ਦੇ ਅਧਿਕਾਰੀ ਵੀ ਹਾਲਾਤਾਂ ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਸਰਹੱਦੀ ਖੇਤਰ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਸੁਰੱਖਿਆ ਪ੍ਰਬੰਧਾਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਡੀਆਈਜੀ ਬੀਐਸਐਫ ਹੈਡਕੁਆਰਟਰ ਤੋਂ ਸਰਹੱਦ ’ਤੇ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਾਂਡੈਂਟ ਪੱਧਰ ਦੇ ਅਧਿਕਾਰੀ ਗਸ਼ਤ ਦੀ ਅਗਵਾਈ ਕਰ ਰਹੇ ਹਨ।

ਸਰਹੱਦੀ ਪਿੰਡਾਂ ਵਿੱਚ 200 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ

ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਸਰਹੱਦੀ ਪਿੰਡਾਂ ਵਿੱਚ 200 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਕੈਮਰਿਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਈਟੈਕ ਸੀਸੀਟੀਵੀ ਕੈਮਰਿਆਂ ਰਾਹੀਂ ਸ਼ੱਕੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੇ ਅਧਿਕਾਰੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।  ਪੰਜਾਬ ਪੁਲਿਸ ਵੱਲੋਂ ਲਗਾਏ ਗਏ ਇਹ ਸੀਸੀਟੀਵੀ ਕੈਮਰੇ ਆਮ ਕੈਮਰਿਆਂ ਨਾਲੋਂ ਵੱਖਰੇ ਹਨ। ਵੱਡੇ ਸ਼ਹਿਰਾਂ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਤਰਜ਼ 'ਤੇ ਇਹ ਹਾਈਟੈਕ ਕੈਮਰੇ ਬਹੁਤ ਸੰਵੇਦਨਸ਼ੀਲ ਹਨ। ਇਹ ਫੇਸ ਡਿਟੈਕਸ਼ਨ ਸਾਫਟਵੇਅਰ ਅਤੇ ਆਟੋਮੈਟਿਕ ਨੰਬਰ ਪਲੇਟ ਰਿਕੋਗਨੀਸ਼ਨ (ANPR) ਦੀ ਸਹੂਲਤ ਨਾਲ ਲੈਸ ਹੈ।  
 
ਅੰਮ੍ਰਿਤਸਰ ਵਿੱਚ 110 ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ 

ਗਣਤੰਤਰ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਇੱਕ ਅਦੁੱਤੀ ਕਿਲੇ ਵਿੱਚ ਤਬਦੀਲ ਹੋ ਗਿਆ ਹੈ। ਅੰਮ੍ਰਿਤਸਰ ਵਿੱਚ 110 ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦੀਆਂ 90 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਅਲਰਟ ਘੋਸ਼ਿਤ ਕੀਤਾ ਗਿਆ ਹੈ। ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ