ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵਧੀ ਠੰਡ, ਕਈ ਜ਼ਿਲ੍ਹੇ ਹਿਮਾਚਲ ਨਾਲੋਂ ਵੀ ਠੰਡੇ

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਹ ਸੰਭਾਵਨਾਵਾਂ ਕਾਫੀ ਘੱਟ ਹਨ।

Share:

ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਪੰਜਾਬ 'ਚ ਸੰਘਣੀ ਧੁੰਦ ਪੈ ਰਹੀ ਹੈ। ਨਾਲ ਹੀ ਪੰਜਾਬ ਵਿੱਚ ਅੱਜ ਵੀ ਮੌਸਮ ਦਾ ਇਹੀ ਹਾਲ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਹ ਸੰਭਾਵਨਾਵਾਂ ਕਾਫੀ ਘੱਟ ਹਨ। ਇਸਦਾ ਕਾਰਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਉਪਰਲੇ ਇਲਾਕਿਆਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਹਨ। ਨਾਲ ਹੀ ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਪੰਜਾਬ 'ਚ ਠੰਡ ਵਧਦੀ ਜਾ ਰਹੀ ਹੈ। ਕਈ ਜ਼ਿਲ੍ਹੇ ਹਿਮਾਚਲ ਨਾਲੋਂ ਘੱਟ ਤਾਪਮਾਨ ਦਰਜ ਕਰ ਰਹੇ ਹਨ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਥੋੜ੍ਹੇ ਸਮੇਂ ਲਈ ਬੱਦਲ ਛਾਏ ਰਹਿਣ ਦੀ ਉਮੀਦ ਹੈ। ਨਾਲ ਹੀ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਵਾਲਾ ਹੈ ਅਤੇ ਚੰਗੀ ਧੁੱਪ ਨਿਕਲੇਗੀ।

ਧਰਮਸ਼ਾਲਾ ਨਾਲੋਂ ਅੰਮ੍ਰਿਤਸਰ ਤੇ ਲੁਧਿਆਣਾ ਦਾ ਤਾਪਮਾਨ 2 ਡਿਗਰੀ ਘੱਟ

ਅੱਜ ਅੰਮ੍ਰਿਤਸਰ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਧਰਮਸ਼ਾਲਾ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸਪਾਸ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 20 ਤੋਂ 22 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਆਸ-ਪਾਸ ਹੈ। ਤਾਪਮਾਨ ਵਿੱਚ ਇਹ ਅੰਤਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਸ ਫਰਕ ਕਾਰਨ ਪੰਜਾਬ ਦੇ ਖੁੱਲ੍ਹੇ ਇਲਾਕਿਆਂ 'ਚ ਸਵੇਰ ਵੇਲੇ ਧੁੰਦ ਦਾ ਅਸਰ ਦੇਖਣ ਨੂੰ ਮਿਲਦਾ ਹੈ ਪਰ ਦਿਨ ਦੇ ਨਾਲ ਹੀ ਧੁੱਪ ਨਿਕਲਦੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਧੁੰਦ ਕਾਰਨ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 19 ਦਸੰਬਰ ਤੱਕ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਲਕੇ ਬੱਦਲ ਵੀ ਰਹਿਣਗੇ। 

ਇਹ ਵੀ ਪੜ੍ਹੋ