Jagraon: 10 ਲੱਖ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Jagraon: ਮ੍ਰਿਤਕ ਖੇਤ ਮਜ਼ਦੂਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਉਸ ਕੋਲ ਸਿਰਫ਼ 2.5 ਏਕੜ ਜ਼ਮੀਨ ਸੀ, ਜਿਸ ਵਿੱਚੋਂ 1 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਸੀ, ਜਦੋਂ ਕਿ ਡੇਢ ਏਕੜ ਜ਼ਮੀਨ ਗਿਰਵੀ ਹੈ। 

Share:

Jagraon: ਪਿੰਡ ਬਾਸੂਵਾਲ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਦੀਪ ਸਿੰਘ ਵਾਸੀ ਪਿੰਡ ਬਾਸੂਵਾਲ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਂਚ ਅਫਸਰ ਥਾਣਾ ਹਠੂਰ ਦੇ ਏਐਸਆਈ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੇਤ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਉਸ ਕੋਲ ਸਿਰਫ਼ 2.5 ਏਕੜ ਜ਼ਮੀਨ ਸੀ, ਜਿਸ ਵਿੱਚੋਂ 1 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਸੀ, ਜਦੋਂ ਕਿ ਡੇਢ ਏਕੜ ਜ਼ਮੀਨ ਗਿਰਵੀ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਹਠੂਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਕਿਸਾਨ

ਇੰਨਾ ਹੀ ਨਹੀਂ ਉਸ 'ਤੇ 10 ਲੱਖ ਰੁਪਏ ਦੇ ਕਰਜ਼ੇ ਦਾ ਬੋਝ ਸੀ। ਜਿਸ ਕਾਰਨ ਮ੍ਰਿਤਕ ਗੁਰਦੀਪ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਮ੍ਰਿਤਕ ਕਿਸਾਨ ਨੇ ਆਪਣੇ ਘਰ ਵਿੱਚ ਰੱਖੀ ਫ਼ਸਲ 'ਤੇ ਛਿੜਕਾਅ ਕੀਤੀ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਬਾਰੇ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਪਿੰਡ ਰੂਮੀ ਦੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਛੱਡ ਗਿਆ ਹੈ। ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਏ।

ਇਹ ਵੀ ਪੜ੍ਹੋ

Tags :